29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਡਾਂਡੀਆ ਵਲੋਂ ਚੰਡੀਗੜ੍ਹ 'ਚ ਭਾਜਪਾ ਦਫ਼ਤਰ ਨਜ਼ਦੀਕ ਹੋਏ ਧਮਾਕੇ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 03-04-2026
ਹੁਸ਼ਿਆਰਪੁਰ, 2 ਅਪੈ੍ਰਲ (ਨਰਿੰਦਰ ਸਿੰਘ ਬੱਡਲਾ)-ਭਾਰਤੀ ਜਨਤਾ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਨਜ਼ਦੀਕ ਹੋਏ ਧਮਾਕੇ ਦੀ ਨਿਖੇਧੀ ਕਰਦਿਆਂ ਭਾਜਪਾ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਡਾਂਡੀਆਂ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਸੂਬੇ ਦੀ 'ਆਪ' ਸਰਕਾਰ ਜਿੱਥੇ ਹਰ ਮੁਹਾਜ਼ 'ਤੇ ਫ਼ੇਲ੍ਹ ਹੋਈ ਹੈ, ਉੱਥੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨ 'ਚ ਵੀ ਅਸਫਲ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਰਫ਼ ਬਿਆਨਬਾਜ਼ੀ ਕਰ ਰਹੇ ਹਨ, ਜਦਕਿ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾਂ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਕੰਮ ਕੀਤਾ ਹੈ ਅਤੇ ਅਜਿਹੀਆਂ ਦੇਸ਼ ਵਿਰੋਧੀ ਤਾਕਤਾਂ ਭਾਜਪਾ ਕਾਰਕੁਨਾਂ ਨੂੰ ਡਰਾ ਨਹੀਂ ਸਕਦੀਆਂ | ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਕਾਬੂ ਕਰੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਐਂਟਰੀ ਟੈਕਸ ਖ਼ਿਲਾਫ਼ ਗੜ੍ਹਸ਼ੰਕਰ-ਨੰਗਲ ਰੋਡ 'ਤੇ ਸੰਗਠਨਾਂ ਨੇ ਕੀਤਾ ਚੱਕਾ ਜਾਮ ਅਗਲੀ ਖ਼ਬਰ ਐਂਟਰੀ ਟੈਕਸ ਖ਼ਿਲਾਫ਼ ਗੜ੍ਹਸ਼ੰਕਰ-ਨੰਗਲ ਰੋਡ 'ਤੇ ਸੰਗਠਨਾਂ ਨੇ ਕੀਤਾ ਚੱਕਾ ਜਾਮ
Ad Position 24