ਬੀਣੇਵਾਲ, 2 ਅਪ੍ਰੈਲ (ਬੈਜ ਚੌਧਰੀ)-ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਗੜ੍ਹਸ਼ੰਕਰ ਦੇ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ ਨੇ ਹਲਕਾ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਖੰਡਿਤ ਕਰਨ ਦੀ ਘਟਨਾ ਦੀ ਪੁਰਜ਼ੋਰ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ ਹੈ | 'ਅਜੀਤ' ਨਾਲ ਗੱਲ ਕਰਦਿਆਂ ਲਾਲੀ ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਦੂਜੀ ਵਾਰ ਖੰਡਿਤ ਕੀਤਾ ਜਾਣਾ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ ਹੈ | ਜ਼ਿਕਰਯੋਗ ਹੈ ਕਿ ਅਮਰਪ੍ਰੀਤ ਸਿੰਘ ਲਾਲੀ ਅੱਜ-ਕੱਲ੍ਹ ਬਤੌਰ ਕਾਂਗਰਸ ਦੇ ਅਬਜ਼ਰਵਰ ਅਰੁਣਾਚਲ ਪ੍ਰਦੇਸ਼ ਦੀ ਡਿਊਟੀ ਨਿਭਾਅ ਰਹੇ ਹਨ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜਲਦੀ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਇਸ ਜਗ੍ਹਾ ਦੀ ਸੁਰੱਖਿਆ ਯਕੀਨੀ ਬਣਾਏ |