28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸਰਕਾਰ ਦੀ ਨਲਾਇਕੀ ਕਾਰਨ ਸਾਢੇ ਚਾਰ ਸਾਲ ਤੋਂ ਬੰਦ ਪਿਆ ਹੈ ਸਿਵਲ ਹਸਪਤਾਲ ਗੜ੍ਹਸ਼ੰਕਰ ਦਾ ਬਲੱਡ ਬੈਂਕ- ਗੋਲਡੀ

Ad Position 21
No active advertisement
ਅਜੀਤ ਡੈਸਕ 03-04-2026
ਗੜ੍ਹਸ਼ੰਕਰ, 2 ਅਪ੍ਰੈਲ (ਧਾਲੀਵਾਲ)-ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਪਿਛਲੇ ਕਈ ਸਾਲਾਂ ਤੋਂ ਬੰਦ ਚਲੇ ਆ ਰਹੇ ਬਲੱਡ ਬੈਂਕ ਦੇ ਮਾਮਲੇ 'ਚ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ 'ਆਪ' ਸਰਕਾਰ ਨੂੰ ਆੜੇ ਹੱਥੀ ਲਿਆ ਹੈ | ਸਿਵਲ ਹਸਪਤਾਲ ਵਿਖੇ ਸਾਲ 2006 ਵਿਖੇ ਬਲੱਡ ਬੈਂਕ ਸ਼ੁਰੂ ਕੀਤੇ ਉਦਘਾਟਨੀ ਪੱਥਰ ਨੂੰ ਦਿਖਾਉਂਦੇ ਹੋਏ ਲਵ ਕੁਮਾਰ ਗੋਲਡੀ ਨੇ ਦੱਸਿਆ ਕਿ ਸਾਲ 2006 ਵਿਚ ਕਾਂਗਰਸ ਸਰਕਾਰ ਸਮੇਂ ਯਤਨ ਕਰਕੇ ਸਿਵਲ ਹਸਪਤਾਲ ਵਿਚ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਬਲੱਡ ਬੈਂਕ ਸ਼ੁਰੂ ਕੀਤਾ ਗਿਆ ਸੀ | ਕਾਂਗਰਸ ਦੀ ਸਰਕਾਰ ਜਾਣ ਤੋਂ ਬਾਅਦ ਇਕ ਵਾਰ ਬਲੱਡ ਬੈਂਕ ਬੰਦ ਹੋ ਗਿਆ ਸੀ ਜਿਸਦਾ ਮੁੜ ਤੋਂ ਲਾਇਸੰਸ ਲੈਣ ਉਪਰੰਤ ਦੂਜੀ ਵਾਰ ਬਲੱਡ ਬੈਂਕ ਸ਼ੁਰੂ ਕਰਵਾਇਆ ਗਿਆ ਸੀ ਜੋ ਹੁਣ ਪਿਛਲੇ ਸਾਢੇ ਚਾਰ ਸਾਲਾਂ ਤੋਂ ਬੰਦ ਚੱਲਿਆ ਆ ਰਿਹਾ ਹੈ | ਗੋਲਡੀ ਨੇ ਕਿਹਾ ਕਿ ਬਦਲਾਅ ਦੇ ਨਾਂਅ 'ਤੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਿਵਲ ਹਸਪਤਾਲ ਦੀਆਂ ਸਹੂਲਤਾਂ ਵਿਚ ਵਾਧਾ ਕਰਨਾ ਤਾਂ ਦੂਰ ਪਿਛਲੀਆਂ ਚੱਲ ਰਹੀਆਂ ਸਹੂਲਤਾਂ ਵੀ ਖੋਹੀਆਂ ਜਾ ਰਹੀਆਂ ਹਨ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਬਲੱਡ ਬੈਂਕ ਨੂੰ ਇਲਾਕੇ ਦੇ ਲੋਕਾਂ ਦੀ ਸੇਵਾ ਲਈ ਚਾਲੂ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਬਲੱਡ ਬੈਂਕ ਚਾਲੂ ਕਰਨ ਵਿਚ ਨਾਕਾਮ ਰਹੀ ਤਾਂ ਕਾਂਗਰਸ ਸਰਕਾਰ ਆਉਣ 'ਤੇ ਪਹਿਲ ਦੇ ਆਧਾਰ 'ਤੇ ਬਲੱਡ ਬੈਂਕ ਚਾਲੂ ਕਰਵਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਆਗੂ ਆੜ੍ਹਤੀ ਕਸ਼ਮੀਰ ਸਿੰਘ ਚਾਹਲਪੁਰ, ਜਗਤਾਰ ਸਿੰਘ ਸਾਧੋਵਾਲ ਤੇ ਹੋਰ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਗੁਰਦੇਵ ਸਿੰਘ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ ਅਗਲੀ ਖ਼ਬਰ ਜੋੜ ਮੇਲਾ ਚੋਲ੍ਹਾ ਸਾਹਿਬ ਕਮੇਟੀ ਵਲੋਂ ਸੈਣੀ ਬਾਰ ਕਾਲਜ ਨੂੰ ਇਕ ਲੱਖ ਭੇਟ
Ad Position 24