28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਹਿਮਾਚਲ ਦੇ ਐਂਟਰੀ ਟੈਕਸ ਖਿਲਾਫ਼ ਟੈਰੇਸ ਬੈਰੀਅਰ 'ਤੇ ਧਰਨਾ ਲਗਾ ਕੇ ਆਵਾਜਾਈ ਕੀਤੀ ਠੱਪ

Ad Position 21
No active advertisement
ਅਜੀਤ ਡੈਸਕ 03-04-2026
ਤਲਵਾੜਾ, 2 ਅਪ੍ਰੈਲ (ਐੱਚ.ਐੱਸ.ਮਿੱਠੂ)-ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਵਲੋਂ ਬਾਹਰੀ ਰਾਜਾਂ ਦੇ ਵਾਹਨਾਂ 'ਤੇ ਲਗਾਏ ਐਂਟਰੀ ਟੈਕਸ ਦੇ ਵਿਰੋਧ ਵਿਚ ਸਥਾਨਕ ਲੋਕਾਂ ਅਤੇ ਤਲਵਾੜਾ ਦੀ ਟੈਕਸੀ ਯੂਨੀਅਨ ਵਲੋਂ ਟੈਰੇਸ ਬੈਰੀਅਰ ਉਤੇ ਰੋਸ ਧਰਨਾ ਦੇ ਕੇ ਆਵਾਜਾਈ ਠੱਪ ਕੀਤੀ ਗਈ | ਟੈਕਸੀ ਯੂਨੀਅਨ ਤਲਵਾੜਾ ਦੇ ਪ੍ਰਧਾਨ ਦੀਪਕ ਟੀਨੂ ਅਤੇ ਯੂਥ ਆਗੂ ਅੰਕਿਤ ਰਾਣਾ ਦੀ ਅਗਵਾਈ ਵਿਚ ਲੱਗੇ ਇਸ ਰੋਸ ਧਰਨੇ ਦੌਰਾਨ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਆਗੂਆਂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਲਗਾਤਾਰ ਬਾਹਰੀ ਰਾਜਾਂ ਦੇ ਵਾਹਨਾਂ 'ਤੇ ਟੈਕਸਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ ਅਤੇ ਹਾਲ ਹੀ ਵਿਚ ਲਗਾਇਆ ਐਂਟਰੀ ਟੈਕਸ ਬਾਹਰੀ ਰਾਜਾਂ ਦੇ ਵਸਨੀਕਾਂ ਦੀ ਅੰਨੀ ਲੁੱਟ ਹੈ | ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਪਹਿਲਾਂ ਵੀ ਬਾਹਰੀ ਰਾਜਾਂ ਦੇ ਵਾਹਨਾਂ ਉੱਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ, ਜਿਸ ਨਾਲ ਇਨ੍ਹਾਂ ਵਾਹਨ ਚਾਲਕਾਂ 'ਤੇ ਭਾਰੀ ਆਰਥਿਕ ਬੋਝ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਜਦੋਂ ਰੋਡ ਟੈਕਸ ਸਮੇਤ ਹਰ ਤਰ੍ਹਾਂ ਦੇ ਟੈਕਸ ਅਦਾ ਕਰਕੇ ਵਾਹਨ ਲੈ ਰਹੇ ਹਨ ਤਾਂ ਰਾਜਾਂ ਦਰਮਿਆਨ ਵੱਡੇ ਐਂਟਰੀ ਟੈਕਸ ਲਾਗੂ ਨਹੀਂ ਕੀਤੇ ਜਾਣੇ ਚਾਹੀਦੇ | ਇਸ ਮੌਕੇ ਕੁਝ ਬੱਸ ਚਾਲਕਾਂ 'ਤੇ ਟੈਕਸੀ ਯੂਨੀਅਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਸੁੱਖੂ ਸਰਕਾਰ ਵਲੋਂ ਭਾਂਵੇਂ ਐਂਟਰੀ ਟੈਕਸ ਘਟਾਉਣ ਦਾ ਵਾਅਦਾ ਕੀਤਾ ਗਿਆ ਹੈ, ਪਰ ਵਸੂਲੀ ਅਜੇ ਵੀ ਉਸੇ ਰੇਟ ਨਾਲ ਜਾਰੀ ਹੈ | ਉਨ੍ਹਾਂ ਮੰਗ ਕੀਤੀ ਕਿ ਰਾਜਾਂ ਦੀ ਐਂਟਰੀ 'ਤੇ ਲਗਾਏ ਗਏ ਅਜਿਹੇ ਟੈਕਸ ਬੰਦ ਕੀਤੇ ਜਾਣ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਹਿਮਾਚਲ ਪ੍ਰਦੇਸ਼ ਸਰਕਾਰ ਨੇ ਐਂਟਰੀ ਟੈਕਸ ਵਾਪਸ ਨਾ ਲਿਆ ਤਾਂ ਉਹ ਪੱਕੇ ਤੌਰ 'ਤੇ ਧਰਨਾ ਲਗਾ ਕੇ ਹਿਮਾਚਲ ਪ੍ਰਦੇਸ਼ ਨੂੰ ਜਾਣ ਵਾਲੀ ਆਵਾਜਾਈ ਬੰਦ ਕਰ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਡਾ. ਵਿਨੈ ਕੁਮਾਰ ਨੇ ਮੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਗੁਰਦੇਵ ਸਿੰਘ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ
Ad Position 24