28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਡਾ. ਵਿਨੈ ਕੁਮਾਰ ਨੇ ਮੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 03-04-2026
ਤਲਵਾੜਾ, 2 ਅਪ੍ਰੈਲ (ਮਹਿਤਾ)-ਪਿੰਡ ਕਰਾੜੀ (ਬਹਿ ਜੋਗਨ) ਦੇ ਨਿਵਾਸੀ ਡਾ. ਵਿਨੈ ਕੁਮਾਰ ਨੇ ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਹੁਕਮਾਂ ਤੇ ਜ਼ਿਲ੍ਹਾ ਰੂਪਨਗਰ ਵਿਚ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਦੇ ਅਹੁਦਾ ਸੰਭਾਲਣ ਤੋਂ ਬਾਅਦ ਤਲਵਾੜਾ ਖੇਤਰ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੇ ਜੱਦੀ ਪਿੰਡ ਕਰਾੜੀ (ਬਹਿ ਜੋਗਨ) ਵਿਖੇ ਖ਼ੁਸ਼ੀ ਦੀ ਲਹਿਰ ਦੌੜ ਗਈ | ਉਨ੍ਹਾਂ ਦੇ ਨਿਵਾਸ ਸਥਾਨ ਕਰਾੜੀ ਵਿਖੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ | ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਵਿਨੈ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੇ ਸਰਵਪੱਖੀ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ | ਡਾ. ਵਿਨੈ ਕੁਮਾਰ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟੀਮ ਵਰਕਰ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਲਾਗੂ ਕਰਨਾ ਸਭ ਦੀ ਨਿੱਜੀ ਜ਼ਿੰਮੇਵਾਰੀ ਹੈ | ਇਸ ਮੌਕੇ ਡਾ. ਵਿਨੈ ਕੁਮਾਰ ਦੇ ਪਰਿਵਾਰਕ ਮੈਂਬਰ ਤੇ ਸਮੂਹ ਪਿੰਡ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜੀਏਟ ਸਕੂਲ ਵਿਖੇ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਹਿਮਾਚਲ ਦੇ ਐਂਟਰੀ ਟੈਕਸ ਖਿਲਾਫ਼ ਟੈਰੇਸ ਬੈਰੀਅਰ 'ਤੇ ਧਰਨਾ ਲਗਾ ਕੇ ਆਵਾਜਾਈ ਕੀਤੀ ਠੱਪ
Ad Position 24