28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਨਵੇਂ ਸੈਸ਼ਨ ਦੀ ਅਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 03-04-2026
ਹੁਸ਼ਿਆਰਪੁਰ, 2 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੰਡੋਰੀ ਖਜ਼ੂਰ (ਚੀਫ਼ ਖ਼ਾਲਸਾ ਦੀਵਾਨ ਅੰਮਿ੍ਤਸਰ) ਵਿਖੇ ਪਿ੍੍ਰੰ: ਕਿਰਨਪ੍ਰੀਤ ਕੌਰ ਧਾਮੀ ਦੀ ਅਗਵਾਈ 'ਚ ਨਵੇਂ ਸੈਸ਼ਨ 2026-27 ਦੀ ਅਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਰਸ-ਭਿੰਨਾ ਕੀਰਤਨ ਸਰਵਣ ਕਰਵਾਇਆ ਗਿਆ | ਇਸ ਮੌਕੇ ਪਿ੍ੰ: ਕਿਰਨਪ੍ਰੀਤ ਕੌਰ ਧਾਮੀ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫ਼ਲਸਫ਼ੇ ਤੇ ਚੀਫ਼ ਖ਼ਾਲਸਾ ਦੀਵਾਨ ਦੇ ਉਦੇਸ਼ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਅਨੁਸ਼ਾਸਨ 'ਚ ਰਹਿੰਦਿਆਂ ਵਿੱਦਿਆ ਗ੍ਰਹਿਣ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਕੂਲ 'ਚ ਉਚ ਕੋਟੀ ਦੇ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮੁਹੱਈਆ ਕਰਵਾਈ ਜਾਂਦੀ ਹੈ, ਤਾਂ ਜੋ ਉਨ੍ਹਾਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਸਕੂਲ ਨੇ ਨਾ ਸਿਰਫ਼ ਵਿੱਦਿਆ, ਬਲਕਿ ਹੋਰਨਾ ਸਹਾਇਕ ਗਤੀਵਿਧੀਆਂ ਦੇ ਨਾਲ-ਨਾਲ ਖੇਡਾਂ ਦੇ ਖੇਤਰ 'ਚ ਮੱਲ੍ਹਾਂ ਮਾਰੀਆਂ ਹਨ ਅਤੇ ਨਾਮਣਾ ਖੱਟਿਆ ਹੈ | ਉਨ੍ਹਾਂ ਕਿਹਾ ਕਿ ਸਕੂਲ ਤੋਂ ਸਿੱਖਿਆ ਪ੍ਰਾਪਤ ਕਰਕੇ ਅਨੇਕਾਂ ਵਿਦਿਆਰਥੀ ਅੱਜ ਵੱਖ-ਵੱਖ ਖੇਤਰਾਂ 'ਚ ਸੇਵਾਵਾਂ ਨਿਭਾਅ ਰਹੇ ਹਨ | ਨਵੇਂ ਸੈਸ਼ਨ ਦੀ ਅਰੰਭਤਾ ਮੌਕੇ ਮੈਂਬਰ ਇੰਚਾਰਜ ਹਿੰਮਤ ਸਿੰਘ, ਐਡਵੋਕੇਟ ਮਨਿੰਦਰਪਾਲ ਸਿੰਘ, ਗੁਰਚਰਨ ਸਿੰਘ ਚੰਨੀ ਤੇ ਡਾ. ਕਰਨ ਸਿੰਘ ਚਾਵਲਾ ਨੇ ਪਿ੍ੰਸੀਪਲ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ 'ਚ ਨਵੇਂ ਸੈਸ਼ਨ ਦੌਰਾਨ ਨੰਨ੍ਹੇ-ਮੁੰਨੇ ਬੱਚਿਆਂ ਦਾ ਕੀਤਾ ਸਵਾਗਤ ਅਗਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ 'ਚ ਨਵੇਂ ਸੈਸ਼ਨ ਦੌਰਾਨ ਨੰਨ੍ਹੇ-ਮੁੰਨੇ ਬੱਚਿਆਂ ਦਾ ਕੀਤਾ ਸਵਾਗਤ
Ad Position 24