28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਬਾਬਾ ਮੰਝ ਕਾਨਵੈਂਟ ਸਕੂਲ 'ਚ ਨਵੇਂ ਸੈਸ਼ਨ ਦੌਰਾਨ ਨੰਨ੍ਹੇ-ਮੁੰਨੇ ਬੱਚਿਆਂ ਦਾ ਕੀਤਾ ਸਵਾਗਤ

Ad Position 21
No active advertisement
ਅਜੀਤ ਡੈਸਕ 03-04-2026
ਹੁਸ਼ਿਆਰਪੁਰ, 2 ਅਪ੍ਰੈਲ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਨਰਸਰੀ, ਐੱਲ. ਕੇ. ਜੀ., ਯੂ. ਕੇ. ਜੀ. ਜਮਾਤ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਦਾ ਵਿਸ਼ੇਸ਼ ਰੰਗੀਨ ਅਤੇ ਦਿਲਕਸ਼ ਅੰਦਾਜ਼ 'ਚ ਸਵਾਗਤ ਕੀਤਾ ਗਿਆ, ਜਿਸ ਨਾਲ ਪੂਰਾ ਸਕੂਲ ਖੁਸ਼ੀ ਅਤੇ ਉਤਸ਼ਾਹ ਨਾਲ ਝੂਮ ਉਠਿਆ | ਸਕੂਲ ਦੀ ਡਾਇਰੈਕਟਰ ਡਾ: ਪਰਮਜੀਤ ਕੌਰ ਸਿੱਧੂ ਦੇ ਨਿਰਦੇਸ਼ਾਂ ਅਨੁਸਾਰ ਇਸ ਸਮਾਗਮ ਦਾ ਆਯੋਜਨ ਬਹੁਤ ਹੀ ਸੁਚੱਜੇ ਤੇ ਸੁੰਦਰ ਢੰਗ ਨਾਲ ਕੀਤਾ ਗਿਆ | ਉਨ੍ਹਾਂ ਦੀ ਰਹਿਨੁਮਾਈ ਹੇਠ ਬੱਚਿਆਂ ਲਈ ਖੁਸ਼ਮਿਜ਼ਾਜ ਅਤੇ ਸੁਰੱਖਿਅਤ ਮਾਹੌਲ ਤਿਆਰ ਕੀਤਾ ਗਿਆ ਤਾਂ ਜੋ ਉਹ ਆਪਣੇ ਸਕੂਲੀ ਜੀਵਨ ਦੀ ਸ਼ੁਰੂਆਤ ਖੁਸ਼ੀ ਅਤੇ ਆਤਮਵਿਸ਼ਵਾਸ ਨਾਲ ਕਰ ਸਕਣ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਸ਼ਵਨੀ ਕੁਮਾਰ, ਵਾਇਸ ਪਿ੍ੰਸੀਪਲ ਜਗਮੀਤ ਕੌਰ ਅਤੇ ਸਮੂਹ ਸਟਾਫ਼ ਵਲੋਂ ਨੰਨ੍ਹੇ ਵਿਦਿਆਰਥੀਆਂ ਦਾ ਪਿਆਰ ਤੇ ਸਨਮਾਨ ਨਾਲ ਸਵਾਗਤ ਕੀਤਾ ਗਿਆ | ਕਲਾਸ-ਰੂਮਾਂ ਨੂੰ ਰੰਗ-ਬਰੰਗੇ ਗੁਬਾਰਿਆਂ ਅਤੇ ਸੁੰਦਰ ਸਜਾਵਟ ਨਾਲ ਸਜਾਇਆ ਗਿਆ, ਜਿਸ ਨੇ ਬੱਚਿਆਂ ਦੇ ਚਿਹਰਿਆਂ 'ਤੇ ਖੁਸ਼ੀ ਦੀ ਖਾਸ ਚਮਕ ਲਿਆ ਦਿੱਤੀ | ਸਮਾਗਮ ਦੌਰਾਨ ਕੇ. ਜੀ. ਸੈਕਸ਼ਨ ਦੀਆਂ ਅਧਿਆਪਕਾਵਾਂ ਸ਼ੈਲਜਾ ਮਨਕੋਟੀਆ, ਰੇਣੁਕਾ ਸ਼ਰਮਾ, ਮਮਤਾ, ਅਮਨਦੀਪ ਕੌਰ, ਮਮਤਾ ਰਾਣੀ ਅਤੇ ਐਕਟਿਵਿਟੀ ਇੰਚਾਰਜ ਸਿਮਰਨਜੀਤ ਕੌਰ ਵੀ ਮੌਜੂਦ ਰਹੇ | ਜਿਨ੍ਹਾਂ ਵੱਲੋਂ ਬੱਚਿਆਂ ਨਾਲ ਖੇਡਾਂ, ਗੀਤਾਂ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਨਾਲ ਬੱਚਿਆਂ ਨੇ ਖੁੱਲ੍ਹ ਕੇ ਮਜ਼ਾ ਲਿਆ ਅਤੇ ਸਕੂਲ ਨਾਲ ਆਪਣਾਪਨ ਮਹਿਸੂਸ ਕੀਤਾ | ਪਿ੍ੰ: ਅਸ਼ਵਨੀ ਕੁਮਾਰ ਨੇ ਕਿਹਾ ਕਿ ਬੱਚਿਆਂ ਦੀ ਸਿੱਖਿਆ ਦਾ ਪਹਿਲਾ ਪੜਾਅ ਉਨ੍ਹਾਂ ਦੇ ਭਵਿੱਖ ਦੀ ਮਜ਼ਬੂਤ ਨੀਂਹ ਹੁੰਦਾ ਹੈ ਤੇ ਸਕੂਲ ਹਮੇਸ਼ਾਂ ਇਹ ਯਕੀਨੀ ਬਣਾਉਂਦਾ ਹੈ ਕਿ ਵਿਦਿਆਰਥੀਆਂ ਨੂੰ ਉੱਚ-ਮਿਆਰੀ ਸਿੱਖਿਆ ਦੇ ਨਾਲ-ਨਾਲ ਸਹੀ ਮਾਰਗਦਰਸ਼ਨ ਵੀ ਮਿਲੇ | ਵਾਇਸ ਪਿ੍ੰਸੀਪਲ ਜਗਮੀਤ ਕੌਰ ਅਤੇ ਸਟਾਫ ਮੈਂਬਰਾਂ ਨੇ ਵੀ ਬੱਚਿਆਂ ਨੂੰ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਬੀਬੀ ਜੋਸ਼ ਦੀ ਅਗਵਾਈ 'ਚ ਢੋਲਵਾਹਾ ਦੇ ਅਨੇਕਾਂ ਪਰਿਵਾਰ ਭਾਜਪਾ 'ਚ ਸ਼ਾਮਿਲ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਨਵੇਂ ਸੈਸ਼ਨ ਦੀ ਅਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ
Ad Position 24