ਬੁੱਲ੍ਹੋਵਾਲ, 2 ਅਪ੍ਰੈਲ (ਲੁਗਾਣਾ)-ਸੂਬਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਹਲਕੇ ਵਿਚ ਵਿਕਾਸ ਕਾਰਜਾਂ ਲਈ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ, ਹਰ ਪਿੰਡ ਦੇ ਵਿਕਾਸ ਕਾਰਜਾਂ, ਨਸ਼ਾਮੁਕਤ ਪੰਜਾਬ ਲਈ ਸੂਬੇ ਭਰ 'ਚ ਆਰੰਭੇ ਕਾਰਜਾਂ ਨੂੰ ਨੇਪਰੇ ਚਾੜਿ੍ਹਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ.ਰਵਜੋਤ ਸਿੰਘ ਕੈਬਨਿਟ ਮੰਤਰੀ ਨੇ ਪਿੰਡ ਸਰਿਹਾਲਾ ਮੂੰਡੀਆਂ ਦੇ ਜੰਜ ਘਰ ਲਈ ਮੰਗ ਕੀਤੀ 4 ਲੱਖ ਦੀ ਰਾਸ਼ੀ 'ਚੋਂ 2 ਲੱਖ ਰੁਪਏ ਦੀ ਰਾਸ਼ੀ ਗ੍ਰਾਮ ਪੰਚਾਇਤ ਨੂੰ ਸੌਂਪਦਿਆਂ ਕੀਤਾ | ਇਸ ਦੌਰਾਨ ਸਰਪੰਚ ਸੁਖਵਿੰਦਰ ਸਿੰਘ ਨੇ ਕਿਹਾ ਕਿ ਨਗਰ ਵਾਸੀਆਂ ਦੀ ਕਾਫੀ ਸਮੇਂ ਤੋਂ ਮੰਗ ਸੀ ਕਿ ਪਿੰਡ ਦੇ ਜੰਜ ਘਰ ਨੂੰ ਬਣਾਉਣ ਲਈ ਯੋਗ ਉਪਰਾਲੇ ਕੀਤੇ ਜਾਣ ਅੱਜ ਡਾ. ਰਵਜੋਤ ਸਿੰਘ ਵਲੋਂ ਪ੍ਰਾਪਤ ਹੋਈ ਪਹਿਲੀ ਕਿਸ਼ਤ ਨਾਲ ਪਿੰਡ ਵਾਸੀਆਂ ਦਾ ਮਨੋਬਲ ਉੱਚਾ ਹੋਇਆ ਹੈ | ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ, ਡਾ.ਵਿਜੇ, ਯੁੱਧਵੀਰ ਸਿੰਘ, ਸੁਖਵਿੰਦਰ ਸਿੰਘ, ਮੋਹਨ ਸਿੰਘ, ਪ੍ਰਧਾਨ ਬਲਵਿੰਦਰ ਸਿੰਘ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ ਗਿਆ |