ਟਾਂਡਾ ਉੜਮੁੜ, 2 ਅਪ੍ਰੈਲ (ਭਗਵਾਨ ਸਿੰਘ ਸੈਣੀ)-ਪੰਜਾਬ ਦੀ ਰਾਜਨੀਤੀ ਵਿਚ ਖੇਤਰੀ ਪਾਰਟੀਆਂ ਦੀ ਮਹੱਤਤਾ ਨੂੰ ਲੈ ਕੇ ਚਰਚਾ ਤੇਜ਼ ਹੋ ਰਹੀ ਹੈ | ਸ਼੍ਰੋਮਣੀ ਅਕਾਲੀ ਦਲ ਜੋ ਕਿ ਪੰਜਾਬ ਦੀ ਇਕ ਪੁਰਾਣੀ ਅਤੇ ਮਜ਼ਬੂਤ ਖੇਤਰੀ ਪਾਰਟੀ ਹੈ, ਆਪਣੇ ਕੰਮਕਾਜ ਅਤੇ ਨੀਤੀਆਂ ਕਰਕੇ ਮੁੜ ਲੋਕਾਂ ਦੇ ਵਿਚਕਾਰ ਵਿਚਾਰ ਦਾ ਕੇਂਦਰ ਬਣ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਅਜੀਤ ਨਾਲ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਭਲਾਈ ਲਈ ਖੇਤਰੀ ਪਾਰਟੀਆਂ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ, ਕਿਉਂਕਿ ਇਹ ਪਾਰਟੀਆਂ ਸਿੱਧੇ ਤੌਰ 'ਤੇ ਸੂਬੇ ਦੇ ਮਸਲਿਆਂ ਨਾਲ ਜੁੜੀਆਂ ਹੁੰਦੀਆਂ ਹਨ ਤੇ ਮੇਰੀ ਫ਼ੋਟੋ ਭੇਜ ਦੀ ਬਾਹਰੀ ਸੂਬਿਆਂ ਤੋਂ ਚੱਲ ਰਹੀਆਂ ਪਾਰਟੀਆਂ ਪੰਜਾਬ ਦੇ ਮੂਲ ਮੁੱਦਿਆਂ ਨੂੰ ਠੀਕ ਤਰੀਕੇ ਨਾਲ ਨਹੀਂ ਸਮਝ ਸਕਦੀਆਂ | ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸ਼ਾਸਨ ਦੌਰਾਨ ਪੰਜਾਬ ਵਿਚ ਕਈ ਵਿਕਾਸਾਤਮਿਕ ਕੰਮ ਕੀਤੇ ਗਏ | ਪਾਰਟੀ ਦੇ ਆਗੂਆਂ ਦਾ ਦਾਅਵਾ ਹੈ ਕਿ ਲੋਕ ਹੁਣ ਸਮਝ ਚੁੱਕੇ ਹਨ ਕਿ ਪੰਜਾਬ ਦਾ ਅਸਲ ਵਿਕਾਸ ਖੇਤਰੀ ਸੋਚ ਤੇ ਜ਼ਮੀਨੀ ਹਕੀਕਤਾਂ ਨਾਲ ਜੁੜੀਆਂ ਨੀਤੀਆਂ ਰਾਹੀਂ ਹੀ ਸੰਭਵ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਲੋਕ ਫਿਰ ਤੋਂ ਖੇਤਰੀ ਪਾਰਟੀਆਂ 'ਤੇ ਭਰੋਸਾ ਜਤਾਉਣਗੇ, ਤਾਂ ਜੋ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ 'ਤੇ ਲਿਆਂਦਾ ਜਾ ਸਕੇ |