28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਪਿੰਡ ਥੇਂਦਾ-ਚਿਪੜਾ ਵਿਖੇ ਕੀਰਤਨ ਦਰਬਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 03-04-2026
ਗੜ੍ਹਦੀਵਾਲਾ, 2 ਅਪ੍ਰੈਲ (ਚੱਗਰ)-ਸੰਤ ਹਰਚਰਨ ਸਿੰਘ ਖ਼ਾਲਸਾ ਵਲੋਂ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸੇਵਾਦਾਰਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਪਿੰਡਾਂ ਵਿਚ ਚਲਾਈ ਗਈ ਕੀਰਤਨ ਦਰਬਾਰਾਂ ਦੀ ਲੜੀ ਤਹਿਤ ਸਰਕਾਰੀ ਸਕੂਲ ਪਿੰਡ ਥੇਂਦਾ-ਚਿਪੜਾ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ 650 ਸਾਲਾ ਸ਼ਤਾਬਦੀ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਦੌਰਾਨ ਭਾਈ ਬਲਵਿੰਦਰ ਸਿੰਘ ਥੇਂਦਾ, ਭਾਈ ਵਰਿੰਦਰ ਸਿੰਘ ਖੱਖ ਤੇ ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ, ਜਦਕਿ ਢਾਡੀ ਭਾਈ ਜਤਿੰਦਰ ਸਿੰਘ ਨੂਰਪੁਰੀ ਨੇ ਢਾਡੀ ਵਾਰਾਂ ਅਤੇ ਭਾਈ ਸਰਤਾਜ ਸਿੰਘ ਬਸਰਾਵਾਂ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਸਰਵਣ ਕਰਵਾਈਆਂ | ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਭਾਈ ਜਸਵਿੰਦਰ ਸਿੰਘ ਧੁੱਗਾ ਤੇ ਡਾ. ਹਰਮਿੰਦਰ ਸਿੰਘ ਸਹਿਜ ਵਲੋਂ ਨਿਭਾਈ ਗਈ | ਸਮਾਗਮ ਦੌਰਾਨ ਜਸਵਿੰਦਰ ਸਿੰਘ, ਕੈਪਟਨ ਅਮਰੀਕ ਸਿੰਘ, ਪਿ੍ੰ. ਜਗਜੀਤ ਸਿੰਘ ਰੀਹਲ, ਬਹਾਦਰ ਸਿੰਘ, ਸ਼ੁਕੀਨ ਸਿੰਘ, ਆਤਮਾ ਸਿੰਘ, ਮਨਦੀਪ ਸਿੰਘ ਪੰਚ, ਤਿ੍ਲੋਕ ਸਿੰਘ, ਭਾਈ ਹਰਪਾਲ ਸਿੰਘ, ਭਾਈ ਕਰਨੈਲ ਸਿੰਘ ਸੋਢੀ, ਹਰਵਿੰਦਰ ਸਿੰਘ ਕਾਲਾ ਸਮਰਾ, ਹੈੱਡਮਾਸਟਰ ਗੁਰਦੇਵ ਸਿੰਘ, ਪਰਮਿੰਦਰ ਸਿੰਘ, ਸੁਰਜੀਤ ਸਿੰਘ ਸਮਰਾ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੰਬੇਡਕਰ ਸੁਸਾਇਟੀ ਗੜ੍ਹਦੀਵਾਲਾ ਨੇ 20 ਨਵੇਂ ਮੈਂਬਰ ਸੁਸਾਇਟੀ 'ਚ ਕੀਤੇ ਸ਼ਾਮਿਲ ਅਗਲੀ ਖ਼ਬਰ ਪ੍ਰੋ. ਮੁਲਤਾਨੀ ਦੀ ਅਗਵਾਈ ਹੇਠ 17ਵੀਂ ਬੱਸ ਅੰਮਿ੍ਤਸਰ ਤੀਰਥ ਯਾਤਰਾ ਲਈ ਰਵਾਨਾ
Ad Position 24