12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ, ਲੋਕਾਂ ਨੂੰ ਮਿਲਣਗੀਆਂ ਨਿਰਵਿਘਨ ਸੇਵਾਵਾਂ- ਡੀ. ਸੀ.

Ad Position 21
No active advertisement
ਅਜੀਤ ਡੈਸਕ 04-04-2026
ਹੁਸ਼ਿਆਰਪੁਰ, 3 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਾਗਰਿਕਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ 8 ਅਪ੍ਰੈਲ ਨੂੰ ਵੀ ਆਮ ਵਾਂਗ ਖੁੱਲ੍ਹੇ ਰਹਿਣਗੇ | ਉਨ੍ਹਾਂ ਕਿਹਾ ਕਿ ਲੋਕ ਇਸ ਦਿਨ ਆਪਣੇ ਜ਼ਰੂਰੀ ਕੰਮ ਕਰਵਾਉਣ ਲਈ ਸੇਵਾ ਕੇਂਦਰਾਂ 'ਤੇ ਜਾ ਸਕਦੇ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ 3 ਅਪ੍ਰੈਲ ਨੂੰ ਵੀ ਛੁੱਟੀ ਹੋਣ ਦੇ ਬਾਵਜੂਦ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹੇ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਟੀਚਾ ਜਨਤਾ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਆਪਣੀਆਂ ਜ਼ਰੂਰਤਾਂ ਲਈ ਬੇਲੋੜੀ ਉਡੀਕ ਨਾ ਕਰਨੀ ਪਵੇ |
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਹਰ ਸ਼ਨੀਵਾਰ ਨੂੰ ਨਿਯਮਿਤ ਤੌਰ 'ਤੇ ਖੁੱਲ੍ਹੇ ਰਹਿੰਦੇ ਹਨ ਅਤੇ ਐਤਵਾਰ ਨੂੰ ਵੀ ਚੁਣੇ ਹੋਏ ਸੇਵਾ ਕੇਂਦਰਾਂ 'ਤੇ ਸੇਵਾਵਾਂ ਜਾਰੀ ਰਹਿੰਦੀਆਂ ਹਨ | ਡਿਪਟੀ ਕਮਿਸ਼ਨਰ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਛੁੱਟੀਆਂ ਵਾਲੇ ਦਿਨ ਵੀ ਆਪਣੇ ਮਹੱਤਵਪੂਰਨ ਕੰਮ ਸਮੇਂ ਸਿਰ ਪੂਰੇ ਕਰਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਵਲੋਂ ਹੁਸ਼ਿਆਰਪੁਰ ਲੀਗਲ ਸੈੱਲ ਦੇ ਐਲਾਨੇ ਅਹੁਦੇਦਾਰਾਂ 'ਚੋਂ 3 ਵਕੀਲਾਂ ਨੇ ਆਪਣੀ ਨਿਯੁਕਤੀ 'ਤੇ ਅਸਹਿਮਤੀ ਪ੍ਰਗਟਾ... ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ ਦਿਵਿਆਂਗ ਸਹਾਇਤਾ ਕੈਂਪ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ-ਸੁਰਿੰਦਰ ਕਾਂਸਲ
Ad Position 24