11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

'ਆਪ' ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ, ਪੰਜਾਬ ਦੇ ਹਾਲਾਤ ਚਿੰਤਾਜਨਕ- ਰਸੂਲਪੁਰ

Ad Position 21
No active advertisement
ਅਜੀਤ ਡੈਸਕ 04-04-2026
ਟਾਂਡਾ ਉੜਮੁੜ, 3 ਅਪ੍ਰੈਲ (ਭਗਵਾਨ ਸਿੰਘ ਸੈਣੀ)-ਪੰਜਾਬ ਵਿਚ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਲੋਕਾਂ ਵਿਚ ਨਾਰਾਜ਼ਗੀ ਲਗਾਤਾਰ ਵਧਦੀ ਜਾ ਰਹੀ ਹੈ | ਚੋਣਾਂ ਤੋਂ ਪਹਿਲਾਂ ਕੀਤੇ ਗਏ ਵੱਡੇ ਵਾਅਦਿਆਂ 'ਤੇ ਵਿਸ਼ਵਾਸ ਕਰਦੇ ਹੋਏ ਲੋਕਾਂ ਨੇ ਵੱਡੀ ਗਿਣਤੀ ਵਿਚ ਇਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਇਆ ਸੀ, ਪਰ ਹੁਣ ਉਹੀ ਲੋਕ ਹੁਣ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੌਮੀ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਟਾਂਡਾ ਉੜਮੁੜ ਅਰਵਿੰਦਰ ਸਿੰਘ ਰਸੂਲਪੁਰ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਖ਼ਤਮ ਕਰਨ, ਬੇਰੁਜ਼ਗਾਰੀ ਘਟਾਉਣ ਅਤੇ ਭਿ੍ਸ਼ਟਾਚਾਰ 'ਤੇ ਲਗਾਮ ਲਗਾਉਣ ਦੇ ਵਾਅਦੇ ਕੀਤੇ ਗਏ ਸਨ, ਪਰ ਜ਼ਮੀਨੀ ਪੱਧਰ 'ਤੇ ਕੋਈ ਵੱਡਾ ਬਦਲਾਅ ਨਜ਼ਰ ਨਹੀਂ ਆ ਰਿਹਾ | ਉਨ੍ਹਾਂ ਕਿਹਾ ਕਿ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਨੂੰ ਯਾਦ ਕਰ ਰਹੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਹੋਈਆਂ ਰੈਲੀਆਂ ਚ ਆਪ ਮੁਹਾਰੇ ਪਹੁੰਚ ਕੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਤਿਆਰ ਬੈਠੇ ਹਨ | ਇਸ ਮੌਕੇ ਉਨ੍ਹਾਂ ਨਾਲ ਹੋਰ ਸੀਨੀਅਰ ਆਗੂ ਤੇ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰੀਮੀਅਮ ਕਲੱਬ ਵਲੋਂ ਖ਼ੂਨਦਾਨ ਕੈਂਪ ਭਲਕੇ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅੱਜ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਈ-ਕੈਪਟਨ ਸੰਧੂ
Ad Position 24