11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸੈਣੀ ਬਾਰ ਪਬਲਿਕ ਸਕੂਲ ਦੇ ਅੱਵਲ ਆਏ ਵਿਦਿਆਰਥੀ ਸਨਮਾਨਿਤ

Ad Position 21
No active advertisement
ਅਜੀਤ ਡੈਸਕ 04-04-2026
ਬੁੱਲ੍ਹੋਵਾਲ, 3 ਅਪ੍ਰੈਲ (ਲੁਗਾਣਾ)-ਸੈਣੀਬਾਰ ਸਕੂਲ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸੈਣੀ ਬਾਰ ਪਬਲਿਕ ਸਕੂਲ ਬੁੱਲ੍ਹੋਵਾਲ ਦੀ ਪੰਜਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰ੍ਰ. ਸਤਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਤਮੰਨਾ ਨੇ 94.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਤਨਵੀਰ ਕੌਰ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਨਮਨ ਤਲਵਾਰ ਨੇ 88.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜੇ ਸਥਾਨ ਹਾਸਲ ਕੀਤਾ | ਇਸ ਮੌਕੇ ਸਿੱਖਿਆ ਮਾਹਿਰ ਮਾਸਟਰ ਰਣਧੀਰ ਸਿੰਘ, ਸਾਬਕਾ ਸਕੱਤਰ ਡਾ. ਜਗਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਸਿੱਖਿਆ ਮਾਹਿਰ ਮਾਸਟਰ ਰਣਧੀਰ ਸਿੰਘ ਨੇ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਵਿਚੋਂ ਪਹਿਲੇ ਤਿੰਨ ਸਥਾਨਾਂ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਦਸ ਹਜ਼ਾਰ ਰੁਪਏ ਨਕਦ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ | ਇਸ ਮੌਕੇ ਪਿ੍ੰ. ਸਤਵਿੰਦਰ ਸਿੰਘ, ਵਾਈਸ ਪਿ੍ੰ. ਪਿ੍ਤਪਾਲ ਕੌਰ, ਸੁਨੀਤਾ ਕੁਮਾਰੀ ਅਤੇ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗਿੱਲ ਵਲੋਂ ਰਘਵਾਲ 'ਚ ਵਿਕਾਸ ਕਾਰਜਾਂ ਲਈ ਚੈੱਕ ਭੇਟ ਅਗਲੀ ਖ਼ਬਰ ਭੇਦਭਰੇ ਹਾਲਤ 'ਚ ਨੌਜਵਾਨ ਲਾਪਤਾ, ਮਾਪੇ ਪ੍ਰੇਸ਼ਾਨ <br/>
Ad Position 24