ਮਾਹਿਲਪੁਰ, 3 ਅਪ੍ਰੈਲ (ਰਜਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜੀਏਟ ਸਕੂਲ ਮਾਹਿਲਪੁਰ ਦਾ 11ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਮੌਕੇ ਪਿ੍ੰਸੀਪਲ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਕਿ ਸੈਸ਼ਨ 2025-26 ਤਹਿਤ ਕਾਮਰਸ ਸਟਰੀਮ ਅਧੀਨ ਗਿਆਰ੍ਹਵੀਂ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ 93.8 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾਂ ਸਥਾਨ, ਹਰਸ਼ਦੀਪ ਢਾਂਡਾ ਨੇ 88.6 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਜਸ਼ਨਦੀਪ ਸਿੰਘ ਬੈਂਸ ਨੇ 86.8 ਫ਼ੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਨਾਨ ਮੈਡੀਕਲ ਗਰੁੱਪ ਵਿਚ ਵਿਦਿਆਰਥਣ ਗੁਰਲੀਨ ਕੌਰ ਨੇ 91.1 ਫ਼ੀਸਦੀ ਅੰਕਾਂ ਨਾਲ ਪਹਿਲਾ, ਸੁਨੀਲ ਰਾਹਲ ਨੇ 86.1 ਫ਼ੀਸਦੀ ਅੰਕਾਂ ਨਾਲ ਦੂਜਾ, ਵਿਦਿਆਰਥਣ ਅੰਜਲੀ ਅਤੇ ਸਾਕਸ਼ੀ ਸਰੋਜ ਨੇ 83.5 ਫ਼ੀਸਦੀ ਅੰਕ ਬਰਾਬਰ ਹਾਸਲ ਕਰਕੇ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਮੈਡੀਕਲ ਗਰੁੱਪ 'ਚ ਵਿਦਿਆਰਥਣ ਜੈਸਮੀਨ ਕੌਰ ਅਤੇ ਕਸ਼ਿਸ਼ ਚਿਤਕਾਰਾ ਨੇ 91.3 ਫ਼ੀਸਦੀ ਅੰਕ ਬਰਾਬਰ ਹਾਸਲ ਕਰਕੇ ਸਾਂਝੇ ਤੌਰ 'ਤੇ ਪਹਿਲਾ, ਪ੍ਰਭਜੋਤ ਕੌਰ ਨੇ 90.1 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਗਗਨ ਸਹੋਤਾ ਨੇ 89 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਆਰਟਸ ਸਟਰੀਮ ਅਧੀਨ ਨਿਨਿਦਿਆ ਠਾਕੁਰ ਨੇ 90.1 ਫ਼ੀਸਦੀ ਅੰਕਾਂ ਨਾਲ ਪਹਿਲਾ, ਮਨੀਕਸ਼ਾ ਰਾਓ ਨੇ 86.6 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਪ੍ਰਭਅੰਸ਼ ਸਿੰਘ ਨੇ 85.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪਿ੍ੰਸੀਪਲ ਸਮੇਤ ਖ਼ਾਲਸਾ ਕਾਲਜੀਏਟ ਸਕੂਲ ਦੇ ਸਮੂਹ ਅਧਿਆਪਕਾਂ ਨੇ ਵੀ ਇਨ੍ਹਾਂ ਵਿਦਿਆਰਥੀਆਂ ਨੂੰ ਚੰਗੇ ਨਤੀਜੇ ਲਈ ਮੁਬਾਰਕਬਾਦ ਦਿੱਤੀ ਅਤੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |