10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਨੰਬਰਦਾਰ ਯੂਨੀਅਨ ਨੇ ਡਾ. ਰਵਜੋਤ ਰਾਹੀਂ ਮੁੱਖ ਮੰਤਰੀ ਨੂੰ ਮੰਗਾਂ ਸੰਬੰਧੀ ਭੇਜਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 04-04-2026
ਹੁਸ਼ਿਆਰਪੁਰ, 3 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਦੇ ਫ਼ੈਸਲੇ ਅਨੁਸਾਰ ਨੰਬਰਦਾਰ ਯੂਨੀਅਨ ਹੁਸ਼ਿਆਰਪੁਰ ਤੇ ਪੰਜਾਬ ਦੇ ਅਹੁਦੇਦਾਰਾਂ ਦੇ ਵਫ਼ਦ ਵਲੋਂ ਨੰਬਰਦਾਰ ਯੂਨੀਅਨ ਹੁਸ਼ਿਆਰਪੁਰ ਦੇ ਪ੍ਰਧਾਨ ਜਸਵੰਤ ਸਿੰਘ ਰੰਧਾਵਾ, ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਚੌਟਾਲਾ ਦੀ ਅਗਵਾਈ 'ਚ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਚੌਟਾਲਾ, ਨੰਬਰਦਾਰ ਯੂਨੀਅਨ ਹੁਸ਼ਿਆਰਪੁਰ ਦੇ ਪ੍ਰਧਾਨ ਜਸਵੰਤ ਸਿੰਘ ਰੰਧਾਵਾ, ਜ਼ਿਲ੍ਹਾ ਜਨਰਲ ਸਕੱਤਰ ਸਤਨਾਮ ਸਿੰਘ ਢਿੱਲੋਂ ਨੇ ਕਿਹਾ ਕਿ ਮੰਗ ਪੱਤਰ 'ਚ ਨੰਬਰਦਾਰੀ ਨੂੰ ਜੱਦੀ ਪੁਸ਼ਤੀ ਕਰਨਾ ਅਤੇ ਹਿਮਾਚਲ ਤੇ ਹਰਿਆਣਾ ਸੂਬਿਆਂ ਵਾਂਗ ਨੰਬਰਦਾਰਾਂ ਦਾ ਭੱਤਾ ਦੁਗਣਾਂ ਕਰਨਾ ਸਮੇਤ ਹੋਰਨਾਂ ਮੰਗਾਂ ਸੰਬੰਧੀ ਇਹ ਮੰਗ ਪੱਤਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ 'ਆਪ' ਵਲੋਂ ਇਹ ਵਾਅਦੇ ਪੂਰੇ ਕਰਨ ਲਈ ਆਪਣੇ ਚੋਣ ਮਨੋਰਥ ਪੱਤਰ 'ਚ ਗਾਰੰਟੀ ਦਿੱਤੀ ਸੀ ਪਰ ਚਾਰ ਸਾਲ ਸਾਲ ਬੀਤ ਜਾਣ 'ਤੇ ਵੀ ਇਹ ਮੰਗਾਂ ਪੂਰੀਆਂ ਨਹੀਂ ਹੋਈਆਂ | ਉਨ੍ਹਾਂ ਦੱਸਿਆ ਕਿ ਜੇਕਰ ਉਨ੍ਹਾਂ ਦੀ ਜਾਇਜ਼ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਅਤੇ ਜਥੇਬੰਦੀ ਦੀਆਂ ਹਿਦਾਇਤਾਂ ਮੁਤਾਬਿਕ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਉਨ੍ਹਾਂ ਨੂੰ ਵਿਸ਼ਵਾਸ ਦੁਆਇਆ ਕਿ ਉਨ੍ਹਾਂ ਦੀ ਮੰਗਾ ਨੂੰ ਜਲਦ ਪੂਰਾ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ | ਇਸ ਮੌਕੇ ਸਕੱਤਰ ਸੁਖਵਿੰਦਰ ਸਿੰਘ ਮੂਨਕ, ਟਾਂਡਾ ਤਹਿਸੀਲ ਦੇ ਪ੍ਰਧਾਨ ਜਸਪਾਲ ਸਿੰਘ, ਮੁਕੇਰੀਆਂ ਤਹਿਸੀਲ ਦੇ ਪ੍ਰਧਾਨ ਪ੍ਰਸ਼ੋਤਮ ਸਿੰਘ, ਤਹਿਸੀਲ ਗੜ੍ਹਦੀਵਾਲਾ ਦੇ ਪ੍ਰਧਾਨ ਮਨੋਹਰ ਲਾਲਾ, ਤਹਿਸੀਲ ਸਕੱਤਰ ਲਖਵੀਰ ਸਿੰਘ, ਅਸ਼ਵਨੀ ਕੁਮਾਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਲੇਅ-ਵੇਅ ਮਾਡਲ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਚੰਗਾ ਨਤੀਜਾ ਹਾਸਿਲ ਕਰਨ ਵਾਲੇ 11ਵੀਂ ਜਮਾਤ ਦੇ ਵਿਦਿਆਰਥੀ ਸਨਮਾਨਿਤ
Ad Position 24