ਚੱਬੇਵਾਲ, 3 ਅਪ੍ਰੈਲ (ਰਾਜੀਵ ਭਾਰਦਵਾਜ)-ਸ੍ਰੀ ਗੁਰੂ ਹਰਿ ਰਾਏ ਸਾਹਿਬ ਦੀ ਚਰਨ ਸ਼ੋਹ ਪ੍ਰਾਪਤ ਗੁਰਦੁਆਰਾ ਹਰੀਆਂ ਵੇਲਾਂ ਸਾਹਿਬ ਵਿਖੇ ਜ਼ਿੰਦਾ ਸ਼ਹੀਦ ਸੰਤ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਦੀ ਅਗਵਾਈ ਵਿਚ ਜਥੇਦਾਰ ਬਾਬਾ ਹਰਭਜਨ ਸਿੰਘ ਦੀ ਬਰਸੀ ਮਨਾਈ ਗਈ | ਇਸ ਮੌਕੇ ਬਾਬਾ ਹਰਭਜਨ ਸਿੰਘ ਦੀ ਬਰਸੀ ਦੇ ਨਾਲ ਨਾਲ ਪਾਉਂਟਾ ਸਾਹਿਬ ਵਿਖੇ ਸ਼ਹੀਦ ਹੋਏ 11 ਸਿੰਘਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ | ਇਸ ਮੌਕੇ ਵੱਖ-ਵੱਖ ਕੀਰਤਨੀ ਜਥਿਆਂ ਅਤੇ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੂਆਂ ਦੇ ਇਤਿਹਾਸ ਨਾਲ ਜੋੜਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਤੇ ਬਾਬਾ ਨਿਹਾਲ ਸਿੰਘ ਅਤੇ ਬੀਬੀ ਯਸ਼ਪਾਲ ਕੌਰ ਵਲੋਂ ਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਹਰ ਸਾਲ ਦੀ ਤਰਾਂ ਸਮਾਗਮ ਦੇ ਅੰਤ ਵਿਚ ਨਿਹੰਗ ਸਿੰਘਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਖੁੱਲੇ੍ਹ ਮੈਦਾਨ ਵਿਚ ਮੁਹੱਲਾ ਕੱਢਿਆ ਗਿਆ | ਸਮਾਗਮ ਦੌਰਾਨ ਗੁਰਦੁਆਰਾ ਹਰੀਆਂ ਵੇਲਾਂ ਦੇ ਹਜ਼ੂਰੀ ਰਾਗੀ ਪਰਮਜੀਤ ਸਿੰਘ, ਜੁਝਾਰ ਸਿੰਘ, ਗੁਰਨਾਮ ਸਿੰਘ, ਏਕਮਨੂਰ ਸਿੰਘ, ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ, ਰਾਗੀ ਭਾਈ ਕਮਲਜੀਤ ਸਿੰਘ, ਕਥਾ ਵਾਚਕ ਗਿਆਨੀ ਜੀਵਾ ਸਿੰਘ ਦਮਦਮੀ ਟਕਸਾਲ ਵਾਲੇ,ਸੁਰਜੀਤ ਸਿੰਘ ਉਦੇਸੀਆ ਢਾਡੀ ਜਥਾ, ਕੀਰਤਨੀ ਜਥਾ ਹਰਸੁਰਜੀਤ ਸਿੰਘ ਹੁਸ਼ਿਆਰਪੁਰ, ਬਿਕਰਮਜੀਤ ਸਿੰਘ ਕੀਰਤਨੀ ਜਥਾ ਆਦਿ ਨੇ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਰਸਤੇ ਤੇ ਚੱਲਣ ਲਈ ਪ੍ਰੇਰਿਤ ਕੀਤਾ |