10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਤਨਾਮ ਸਿੰਘ ਬੰਟੀ ਦੇ ਗ੍ਰਹਿ ਵਿਖੇ ਪਹੁੰਚਣ 'ਤੇ ਸੁਖਬੀਰ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 04-04-2026
ਹੁਸ਼ਿਆਰਪੁਰ, 3 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਚੱਬੇਵਾਲ 'ਚ ਹੋਈ ਪੰਜਾਬ ਬਚਾਓ ਰੈਲੀ ਉਪਰੰਤ ਸਤਨਾਮ ਸਿੰਘ ਬੰਟੀ ਚੱਗਰਾਂ ਜ਼ਿਲ੍ਹਾ ਪ੍ਰਧਾਨ ਬੀ.ਸੀ ਵਿੰਗ (ਸ਼ਹਿਰੀ) ਦੇ ਗ੍ਰਹਿ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਇਕੱਤਰ ਅਹੁਦੇਦਾਰਾਂ ਤੇ ਵਰਕਰਾਂ ਨੂੰ ਕਿਹਾ ਕਿ 2027 ਦੀਆਂ ਚੋਣਾਂ 'ਚ ਪਾਰਟੀ ਦੀ ਜਿੱਤ ਲਈ ਦਿਨ ਰਾਤ ਮਿਹਨਤ ਕਰਨ ਤਾਂ ਜੋ ਸੂਬੇ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਮੁੜ ਵਿਕਾਸ ਦਾ ਦੌਰ ਸ਼ੁਰੂ ਕੀਤਾ ਜਾ ਸਕੇ | ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਪ੍ਰਧਾਨ ਸ਼ੋ੍ਰਮਣੀ ਕਮੇਟੀ ਸ. ਹਰਜਿੰਦਰ ਸਿੰਘ ਧਾਮੀ, ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਜਥੇ. ਹੀਰਾ ਸਿੰਘ ਗਾਬੜੀਆ ਕੌਮੀ ਪ੍ਰਧਾਨ ਬੀ.ਸੀ ਵਿੰਗ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ, ਸਾਬਕਾ ਮੰਤਰੀ ਬਲਵੀਰ ਸਿੰਘ ਮਿਆਣੀ, ਹਲਕਾ ਇੰਚਾਰਜ ਚੱਬੇਵਾਲ ਹਰਮਿੰਦਰ ਸਿੰਘ ਸੰਧੂ, ਨਿਰਮਲ ਸਿੰਘ ਭੀਲੋਵਾਲ , ਇਕਬਾਲ ਸਿੰਘ ਖੇੜਾ ਦੋਵੇਂ ਕੌਮੀ ਮੀਤ ਪ੍ਰਧਾਨ, ਹਰਸਿਮਰਨ ਸਿੰਘ ਹਰਜੀ ਬਾਜਵਾ, ਸੰਦੀਪ ਸਿੰਘ ਸੀਕਰੀ, ਅਮਨਿੰਦਰ ਸਿੰਘ ਹੁਸੈਨਪੁਰ, ਐਸ.ਓ. ਆਈ. ਦੁਆਬਾ ਪ੍ਰਧਾਨ ਸੁਖਜਿੰਦਰ ਸਿੰਘ ਅÏਜਲਾ, ਸੁਰਜੀਤ ਸਿੰਘ ਕੈਰੇ, ਪ੍ਰੇਮ ਸਿੰਘ ਪਿਪਲਾਂਵਾਲਾ, ਇਕਬਾਲ ਸਿੰਘ ਜੌਹਲ, ਬਿਕਰਮਜੀਤ ਸਿੰਘ ਕਲਸੀ, ਸੰਤੋਖ ਸਿੰਘ ਅÏਜਲਾ, ਰਾਣਾ ਰਣਬੀਰ ਸਿੰਘ, ਦਲਜਿੰਦਰ ਸਿੰਘ ਧਾਮੀ, ਹਰਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਸਰਕਲ ਬਾਗਪੁਰ ਦੀ ਮੀਟਿੰਗ ਹੋਈ ਅਗਲੀ ਖ਼ਬਰ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਬਾਬਾ ਹਰਭਜਨ ਸਿੰਘ ਦੀ ਬਰਸੀ ਮੌਕੇ ਸਮਾਗਮ
Ad Position 24