10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸ਼੍ਰੋਮਣੀ ਅਕਾਲੀ ਦਲ ਸਰਕਲ ਬਾਗਪੁਰ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 04-04-2026
ਹੁਸ਼ਿਆਰਪੁਰ, 3 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ ਸਰਕਲ ਬਾਗਪੁਰ ਦੀ ਮੀਟਿੰਗ ਸਰਕਲ ਪ੍ਰਧਾਨ ਭੁਪਿੰਦਰ ਸਿੰਘ ਮਹਿੰਦੀਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਸ਼ਿਰਕਤ ਕੀਤੀ | ਇਸ ਮੌਕੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਮਿਲਣ 'ਤੇ ਜਤਿੰਦਰ ਸਿੰਘ ਲਾਲੀ ਬਾਜਵਾ ਸੂਬਾ ਮੀਤ ਪ੍ਰਧਾਨ, ਸੰਜੀਵ ਤਲਵਾੜ ਇੰਚਾਰਜ ਹਲਕਾ ਹੁਸ਼ਿਆਰਪੁਰ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਮੀਤ ਪ੍ਰਧਾਨ ਆਰ. ਟੀ. ਆਈ. ਸੈੱਲ ਪੰਜਾਬ, ਸੂਰਜ ਸਿੰਘ ਜ਼ਿਲ੍ਹਾ ਪ੍ਰਧਾਨ ਆਰ. ਟੀ. ਆਈ. ਸੈੱਲ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਲਾਲੀ ਬਾਜਵਾ ਅਤੇ ਸੰਜੀਵ ਤਲਵਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਨੇ ਮਿਹਨਤੀ ਵਰਕਰਾਂ ਨੂੰ ਮਾਣ ਬਖ਼ਸ਼ਿਆ ਹੈ | ਉਨ੍ਹਾਂ ਕਿਹਾ ਕਿ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਅਤੇ ਐਡਵੋਕੇਟ ਸੂਰਜ ਸਿੰਘ ਆਰ. ਟੀ. ਆਈ. ਵਿੰਗ ਰਾਹੀਂ ਪ੍ਰਸ਼ਾਸਨਿਕ ਕੰਮਾਂ 'ਚ ਪਾਰਦਰਸ਼ਤਾ ਲਿਆਉਣਗੇ | ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕ ਹਿੱਤਾਂ ਲਈ ਪਹਿਰਾ ਦਿੱਤਾ ਹੈ ਤੇ ਨਵੀਂ ਟੀਮ ਦੇ ਗਠਨ ਨਾਲ ਹਲਕੇ 'ਚ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਸ ਮੌਕੇ ਨੰਬਰਦਾਰ ਤੀਰਥ ਸਿੰਘ ਸਤੌਰ, ਕਮਲਪ੍ਰੀਤ ਸਿੰਘ, ਜਸਵਿੰਦਰ ਸਿੰਘ ਜੱਸੀ, ਕੁਲਵਿੰਦਰ ਸਿੰਘ, ਨਿਰਮਲ ਸਿੰਘ, ਅਮਰੀਕ ਸਿੰਘ, ਗੁਰਵਿੰਦਰ ਸਿੰਘ, ਬਲਜਿੰਦਰ ਸਿੰਘ ਪੰਚ, ਸ਼ੈਰੀ, ਰਮਨ, ਮਲਕੀਅਤ ਸਿੰਘ, ਅੰਕੁਸ਼, ਜੱਸੀ, ਧਰਮਵੀਰ ਸਿੰਘ, ਸੁਖਦੇਵ ਸਿੰਘ, ਮੰਗੀ ਕੱਕੋਂ, ਹਰਕਮਲ ਸਿੰਘ, ਜਸਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਹਰਮੀਤ ਸਿੰਘ, ਮਨੋਹਰ ਸਿੰਘ ਮਹਿੰਦੀਪੁਰ, ਤਰਲੋਚਨ ਸਿੰਘ ਤੇ ਅਵਤਾਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ 'ਚ ਜੈ ਮਾਂ ਚਿੰਤਪੁਰਨੀ ਵਿਸ਼ਾਲ ਚੌਂਕੀ ਕੱਲ੍ਹ ਅਗਲੀ ਖ਼ਬਰ ਸਤਨਾਮ ਸਿੰਘ ਬੰਟੀ ਦੇ ਗ੍ਰਹਿ ਵਿਖੇ ਪਹੁੰਚਣ 'ਤੇ ਸੁਖਬੀਰ ਦਾ ਸਨਮਾਨ
Ad Position 24