15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਵਿਧਾਇਕ ਘੁੰਮਣ ਦੀ ਅਗਵਾਈ ਹੇਠ ਭਾਜਪਾ ਨਾਲ ਸੰਬੰਧਿਤ ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 05-04-2026
ਦਸੂਹਾ, 4 ਅਪ੍ਰੈਲ (ਕੌਸ਼ਲ)- ਦਸੂਹਾ ਹਲਕੇ ਵਿਚ ਰਾਜਨੀਤਿਕ ਹਲਚਲ ਹੋਰ ਤੇਜ਼ ਹੋ ਰਹੀ ਹੈ, ਜਿੱਥੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਕਈ ਭਾਜਪਾ ਨਾਲ ਸੰਬੰਧਿਤ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਹ ਸ਼ਾਮਿਲੀਕਰਨ ਪਿੰਡ ਚੱਕ ਫਾਲਾ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਹੋਇਆ, ਜਿਸ ਵਿਚ ਪਿੰਡ ਦੀ ਪੰਚਾਇਤ ਵਲੋਂ ਨਵੇਂ ਮੈਂਬਰਾਂ ਦਾ ਭਰਪੂਰ ਸਵਾਗਤ ਕੀਤਾ ਗਿਆ | ਇਸ ਮੌਕੇ 'ਤੇ ਲੋਕਾਂ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ 'ਤੇ ਭਰੋਸਾ ਜਤਾਉਂਦੇ ਹੋਏ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਕੀਤਾ | ਪਿੰਡ ਵਾਸੀਆਂ ਨੇ ਕਿਹਾ ਕਿ ਉਹ ਪਾਰਟੀ ਦੀ ਲੋਕ-ਹਿਤੈਸ਼ੀ ਸੋਚ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹਨ | ਪ੍ਰੋਗਰਾਮ ਦੌਰਾਨ ਹਰਮਿੰਦਰ ਸਿੰਘ ਨੇਕਨਾਮਾ, ਸਰਪੰਚ ਲਾਡੀ ਨੇਕਨਾਮਾ, ਕਾਕਾ ਪ੍ਰਧਾਨ, ਸ਼ਾਮ ਲਾਲ ਸਰਪੰਚ ਅਤੇ ਮੋਨੂੰ ਪ੍ਰਧਾਨ ਸਮੇਤ ਹੋਰ ਆਗੂਆਂ ਨੇ ਵੀ ਆਪਣੀ ਹਾਜ਼ਰੀ ਦਰਜ ਕਰਵਾਈ | ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਬੁਨਿਆਦੀ ਢਾਂਚੇ ਅਤੇ ਸਿਹਤ-ਸਿੱਖਿਆ ਖੇਤਰ ਵਿਚ ਜੋ ਕੰਮ ਕੀਤੇ ਹਨ, ਉਹ ਹੋਰ ਕਿਸੇ ਪਾਰਟੀ ਨੇ ਨਹੀਂ ਕੀਤੇ | ਸਰਪੰਚ ਸੁਖਵਿੰਦਰ ਸਿੰਘ ਚੱਕ ਫਾਲਾ ਨੇ ਕਿਹਾ ਕਿ ਪਿੰਡ ਦੇ ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹਨ ਅਤੇ ਇਸੀ ਕਰਕੇ ਲਗਾਤਾਰ ਲੋਕ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਨੇ ਭਰੋਸਾ ਜਤਾਇਆ ਕਿ ਪੰਜਾਬ ਵਿਚ ਦੂਜੀ ਵਾਰ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਇਹ ਸਰਕਾਰ ਆਪਣੇ ਕੰਮਾਂ ਦੇ ਆਧਾਰ 'ਤੇ ਦੁਬਾਰਾ ਲੋਕਾਂ ਦਾ ਮੰਡੇਟ ਹਾਸਲ ਕਰੇਗੀ | ਇਸ ਮੌਕੇ 'ਤੇ ਪੰਚ ਭੁਪਿੰਦਰ ਸਿੰਘ, ਪੰਚ ਮਨੋਹਰ ਲਾਲ, ਪੰਚ ਜਸਮੀਤ ਕੌਰ, ਪੰਚ ਸ਼ੰਮੀ ਅਤੇ ਪੰਚ ਅਸ਼ਵਨੀ ਕੁਮਾਰ ਵੀ ਮੌਜੂਦ ਸਨ | ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਮਨੀਸ਼ ਕੁਮਾਰ, ਪ੍ਰਮੋਦ ਕੁਮਾਰ, ਸੁਖਦੇਵ ਸਿੰਘ, ਸਰੂਪ ਲਾਲ, ਬਲਵਿੰਦਰ ਸਿੰਘ, ਕੁਲਦੀਪ ਸਿੰਘ ਅਤੇ ਨਰੇਸ਼ ਕੁਮਾਰ ਦੇ ਨਾਮ ਖ਼ਾਸ ਤੌਰ 'ਤੇ ਉਲੇਖਣਯੋਗ ਹਨ | ਵਿਧਾਇਕ ਘੁੰਮਣ ਨੇ ਇਸ ਮੌਕੇ 'ਤੇ ਸਭ ਨਵੇਂ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਪਾਰਟੀ ਵਿਚ ਹਰ ਵਰਗ ਦੇ ਲੋਕਾਂ ਨੂੰ ਪੂਰਾ ਸਨਮਾਨ ਮਿਲਦਾ ਹੈ ਅਤੇ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਰਹੇਗੀ | ਉਨ੍ਹਾਂ ਨੇ ਕਿਹਾ ਕਿ ਇਹ ਲਹਿਰ ਆਉਣ ਵਾਲੇ ਸਮੇਂ ਵਿਚ ਹੋਰ ਮਜ਼ਬੂਤ ਹੋਵੇਗੀ ਅਤੇ ਪੰਜਾਬ ਵਿਚ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ | ਸਮਾਗਮ ਦੇ ਅੰਤ 'ਤੇ ਸਾਰੇ ਹਾਜ਼ਰੀਨਾਂ ਨੇ ਇੱਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਬਣਾਉਣ ਦਾ ਸੰਕਲਪ ਲਿਆ ਅਤੇ ਲੋਕਾਂ ਨੂੰ ਪਾਰਟੀ ਨਾਲ ਜੁੜਨ ਦੀ ਅਪੀਲ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਏਡ ਵਲੋਂ ਸਾਂਝੀ ਖੇਤੀ ਪ੍ਰੋਜੈਕਟ ਤਹਿਤ ਪਿੰਡ ਹਾਰਟਾ ਲਈ 2 ਟਰੈਕਟਰ ਤੇ ਹੋਰ ਸੰਦ ਭੇਟ ਅਗਲੀ ਖ਼ਬਰ ਵਿਧਾਇਕ ਰਾਜਾ ਗਿੱਲ ਨੇ ਚਿਪੜਾ ਦੀ ਪੰਚਾਇਤ ਨੂੰ 5 ਲੱਖ ਦਾ ਦਿੱਤਾ ਚੈੱਕ
Ad Position 24