15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਡਾ. ਨੀਲਮ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕੈਂਪ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 05-04-2026
ਮੁਕੇਰੀਆਂ, 4 ਅਪ੍ਰੈਲ (ਰਾਮਗੜ੍ਹੀਆ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਪਿੰਡ ਮੁਸਾਹਿਬਪੁਰ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦਾ ਸੀਨੀਅਰ ਮੈਡੀਕਲ ਅਫ਼ਸਰ ਡਾ. ਨੀਲਮ ਵਲੋਂ ਲਿਆ ਗਿਆ | ਇਸ ਮੌਕੇ ਉਨ੍ਹਾਂ ਨੇ ਕੈਂਪ ਵਿਚ ਚੱਲ ਰਹੀਆਂ ਸਾਰੀਆਂ ਗਤੀਵਿਧੀਆਂ ਦਾ ਧਿਆਨ ਪੂਰਵਕ ਨਿਰੀਖਣ ਕੀਤਾ ਅਤੇ ਮੌਜੂਦ ਸਟਾਫ਼ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ | ਡਾ. ਨੀਲਮ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਹਰ ਯੋਗ ਪਰਿਵਾਰ ਨੂੰ ਮੁਫ਼ਤ ਸਿਹਤ ਬੀਮਾ ਸਹੂਲਤਾਂ ਪ੍ਰਦਾਨ ਕਰਨਾ ਹੈ | ਉਨ੍ਹਾਂ ਨੇ ਕੈਂਪ ਵਿਚ ਪਹੁੰਚੇ ਲੋਕਾਂ ਨਾਲ ਸੰਵਾਦ ਕੀਤਾ ਅਤੇ ਉਨ੍ਹਾਂ ਨੂੰ ਯੋਜਨਾ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਸਟਾਫ਼ ਨੂੰ ਨਿਰਦੇਸ਼ ਦਿੱਤੇ ਕਿ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ ਤੇ ਹਰ ਵਿਅਕਤੀ ਨੂੰ ਬਿਨਾ ਕਿਸੇ ਦਿੱਕਤ ਦੇ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ | ਕੈਂਪ ਦੌਰਾਨ ਲੋਕਾਂ ਵਲੋਂ ਭਰਪੂਰ ਰੁਚੀ ਦਿਖਾਈ ਗਈ ਅਤੇ ਕਾਫ਼ੀ ਸੰਖਿਆ ਵਿਚ ਕਾਰਡ ਤਿਆਰ ਕੀਤੇ ਗਏ | ਅੰਤ ਵਿਚ ਡਾ. ਨੀਲਮ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪਾਂ ਰਾਹੀਂ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹਰ ਘਰ ਤੱਕ ਸੁਚੱਜੇ ਢੰਗ ਨਾਲ ਪਹੁੰਚਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ 7 ਨੂੰ ਹਲਕਾ ਸ਼ਾਮਚੁਰਾਸੀ ਲਈ ਕਰੋੜਾਂ ਦੇ ਵਿਕਾਸ ਕਾਰਜਾਂ ਦੇ ਰੱਖਣਗੇ ਨੀਂਹ ਪੱਥਰ : ਡਾ. ਰਵਜੋਤ ਅਗਲੀ ਖ਼ਬਰ ਬਾਬਾ ਜਵਾਹਰ ਦਾਸ ਨੂੰ ਸਮਰਪਿਤ 'ਸੂਸਾਂ ਦੇ ਮੇਲੇ' ਸੰਬੰਧੀ ਪਿੰਡਾਂ 'ਚ ਕਥਾ, ਕੀਰਤਨ ਸਮਾਗਮ ਸ਼ੁਰੂ
Ad Position 24