15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਮੁੱਖ ਮੰਤਰੀ 7 ਨੂੰ ਹਲਕਾ ਸ਼ਾਮਚੁਰਾਸੀ ਲਈ ਕਰੋੜਾਂ ਦੇ ਵਿਕਾਸ ਕਾਰਜਾਂ ਦੇ ਰੱਖਣਗੇ ਨੀਂਹ ਪੱਥਰ : ਡਾ. ਰਵਜੋਤ

Ad Position 21
No active advertisement
ਅਜੀਤ ਡੈਸਕ 05-04-2026
ਹੁਸ਼ਿਆਰਪੁਰ, 4 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 7 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਨਗੇ ਜਿਸ ਦੇ ਮੱਦੇਨਜ਼ਰ ਨੇੜਲੇ ਪਿੰਡ ਭੀਖੋਵਾਲ ਵਿਖੇ ਵੱਡਾ ਸਮਾਗਮ ਹੋਵੇਗਾ | ਪੰਜਾਬ ਦੇ ਸੰਸਦੀ ਕਾਰਜ ਮਾਮਲੇ, ਪ੍ਰਵਾਸੀ ਭਾਰਤੀ ਮਾਮਲੇ ਅਤੇ ਜੇਲ੍ਹਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਮਾਗਮ ਵਾਲੀ ਥਾਂ 'ਤੇ ਪਹੁੰਚ ਕੇ ਪ੍ਰਬੰਧਾਂ ਅਤੇ ਤਿਆਰੀਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਰਿਆਣਾ ਵਿਖੇ 9 ਕਰੋੜ ਰੁਪਏ ਵੱਧ ਦੀ ਲਾਗਤ ਨਾਲ ਬਣਨ ਵਾਲੇ ਸੀ.ਐਚ.ਸੀ. ਦਾ ਨੀਂਹ ਪੱਥਰ ਰੱਖਿਆ ਜਾਵੇਗਾ ਅਤੇ ਇਹ ਪ੍ਰੋਜੈਕਟ ਮੁਕੰਮਲ ਹੋਣ ਨਾਲ ਇਲਾਕੇ ਦੇ 40 ਤੋਂ ਵੱਧ ਪਿੰਡਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਮਿਆਰੀ ਸਿਹਤ ਸਹੂਲਤਾਂ ਮਿਲਣਗੀਆਂ | ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਦੇ 7 ਪਿੰਡਾਂ ਵਿਚ ਕਰੀਬ 4 ਕਰੋੜ ਰੁਪਏ ਦੀ ਹੈਲਥ ਵੈਲਨੈਂਸ ਸੈਂਟਰ ਬਣਾਏ ਜਾਣਗੇ ਜਿਸ ਕੰਮ ਦੀ ਸ਼ੁਰੂਆਤ ਮੁੱਖ ਮੰਤਰੀ ਵਲੋਂ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਹਲਕੇ ਦੇ ਕਈ ਪਿੰਡਾਂ ਵਿਚ ਖੇਡ ਮੈਦਾਨ ਬਣਾਉਣ ਤੋਂ ਇਲਾਵਾ ਪਬਲਿਕ ਲਾਇਬ੍ਰੇਰੀਆਂ ਵੀ ਬਣਾਈਆਂ ਜਾਣਗੀਆਂ ਅਤੇ ਇਨ੍ਹਾਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਮੰਗਲਵਾਰ ਨੂੰ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਹੁਸ਼ਿਆਰਪੁਰ ਲਈ ਕਈ ਅਹਿਮ ਪ੍ਰੋਜੈਕਟਾਂ ਦੀ ਸ਼ੁਰੂਆਤ ਵੀ ਕਰਵਾਈ ਜਾਵੇਗੀ | ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਬਿੰਦਰ ਸਿੰਘ ਪਾਬਲਾ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਸਮੇਤ ਸਮਾਗਮ ਸਥਾਨ 'ਤੇ ਪਹੁੰਚੇ ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰੋਗਰਾਮ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਨੇਪਰੇ ਚਾੜਿਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਗਲੋਬਲ ਦੋਆਬਾ ਕਲੱਬ ਵਲੋਂ ਖ਼ੂਨਦਾਨ ਕੈਂਪ 7 ਨੂੰ ਅਗਲੀ ਖ਼ਬਰ ਡਾ. ਨੀਲਮ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕੈਂਪ ਦਾ ਜਾਇਜ਼ਾ
Ad Position 24