15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਜੇਲ੍ਹਾਂ 'ਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣਗੇ-ਡਾ. ਰਵਜੋਤ

Ad Position 21
No active advertisement
ਅਜੀਤ ਡੈਸਕ 05-04-2026
ਹੁਸ਼ਿਆਰਪੁਰ, 4 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਸਾਰੇ ਜੇਲ੍ਹ ਸੁਪਰਡੈਂਟਾਂ ਦੀ ਮੀਟਿੰਗ ਦੀ ਅਗਵਾਈ ਕੀਤੀ | ਇਸ ਮੀਟਿੰਗ 'ਚ ਅਰੁਣ ਪਾਲ ਸਿੰਘ, ਏ.ਡੀ.ਜੀ.ਪੀ ਜੇਲ੍ਹਾਂ, ਸੁਰਿੰਦਰ ਪਾਲ ਸਿੰਘ ਮੰਡ, ਡੀ.ਆਈ.ਜੀ ਜੇਲ੍ਹਾਂ (ਫ਼ਿਰੋਜ਼ਪੁਰ ਅਤੇ ਪਟਿਆਲਾ ਰੇਂਜ), ਸੁਖਮੰਦਰ ਸਿੰਘ ਮਾਨ, ਡੀ.ਆਈ.ਜੀ ਜੇਲ੍ਹਾਂ (ਅੰਮਿ੍ਤਸਰ ਰੇਂਜ) ਅਤੇ ਮਨਮੋਹਨ ਕੁਮਾਰ, ਡੀ.ਆਈ.ਜੀ ਹੈੱਡਕੁਆਟਰ ਸਮੇਤ ਸਾਰੇ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਮੁੱਖ ਦਫ਼ਤਰ ਦੇ ਅਧਿਕਾਰੀ ਹਾਜ਼ਰ ਸਨ | ਇਹ ਮੀਟਿੰਗ ਜੇਲ੍ਹ ਅਧਿਕਾਰੀਆਂ ਨਾਲ ਸ਼ੁਰੂਆਤੀ ਜਾਣ-ਪਹਿਚਾਣ ਸਬੰਧੀ ਸੀ, ਜਿਸ ਦੌਰਾਨ ਜੇਲ੍ਹ ਮੰਤਰੀ ਨੂੰ ਵਿਭਾਗ ਦੀ ਸਮੁੱਚੀ ਕਾਰਗੁਜ਼ਾਰੀ ਅਤੇ ਅਹਿਮ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ ਗਿਆ, ਜਿਨ੍ਹਾਂ ਵਿਚ ਜੇਲ੍ਹਾਂ ਵਿਚ ਭੀੜ-ਭਾੜ ਅਤੇ ਉੱਚ-ਖ਼ਤਰੇ ਵਾਲੇ ਕੈਦੀਆਂ ਦੇ ਪ੍ਰਬੰਧਨ ਵਰਗੀਆਂ ਚੁਨੌਤੀਆਂ ਦਾ ਹੱਲ ਕਰਨਾ ਸ਼ਾਮਲ ਹੈ | ਜੇਲ੍ਹ ਮੰਤਰੀ ਨੂੰ ਪ੍ਰਸਤਾਵਿਤ Tਪੰਜਾਬ ਪਿ੍ਜ਼ਨਜ਼ ਐਂਡ ਕਰੈਕਸ਼ਨਲ ਸਰਵਿਸਿਜ਼ ਬਿੱਲUਅਤੇ Tਪੰਜਾਬ ਗੁੱਡ ਕੰਡਕਟ ਪਿ੍ਜ਼ਨਰਜ਼ ਬਿੱਲUਬਾਰੇ ਵੀ ਜਾਣਕਾਰੀ ਦਿੱਤੀ ਗਈ, ਜੋ ਇਸ ਵੇਲੇ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹਨ | ਕੈਬਨਿਟ ਮੰਤਰੀ ਨੇ ਜੇਲ੍ਹ ਸੁਪਰਡੈਂਟਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਵੀ ਧਿਆਨ ਨਾਲ ਸੁਣਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿਚ ਹਾਈ ਸਕਿਉਰਿਟੀ ਜੇਲ੍ਹ ਦੀ ਉਸਾਰੀ ਅਤੇ ਪਟਿਆਲਾ ਵਿਚ ਮਹਿਲਾ ਓਪਨ ਜੇਲ੍ਹ ਦੀ ਸਥਾਪਨਾ ਦੇ ਪ੍ਰਸਤਾਵ ਤਹਿਤ ਕੰਮ ਚੱਲ ਰਿਹਾ ਹੈ | ਆਪਣੇ ਸੰਬੋਧਨ 'ਚ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਇਮਾਨਦਾਰੀ, ਮਿਹਨਤ ਅਤੇ ਬਿਨਾਂ ਕਿਸੇ ਦਬਾਅ ਦੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਜੇਲ੍ਹਾਂ ਵਿਚ ਗ਼ੈਰਕਾਨੰੂਨੀ ਗਤੀਵਿਧੀਆਂ ਨੂੰ ਰੋਕਣ ਲਈ ਹੋਰ ਮਜ਼ਬੂਤ ਯਤਨ ਕਰਨ ਅਤੇ ਕੈਦੀਆਂ ਦੀ ਸੁਧਾਰ ਅਤੇ ਪੁਨਰਵਾਸ ਪ੍ਰਕਿਰਿਆ ਨੂੰ ਬਿਹਤਰ ਬਣਾਉਣ 'ਤੇ ਜ਼ੋਰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਇਲਾਕੇ 'ਚ ਪਏ ਮੀਂਹ ਤੇ ਤੇਜ਼ ਹਨੇਰੀ ਦੇ ਚੱਲਦਿਆਂ ਕਣਕ ਦੀ ਫ਼ਸਲ ਨੁਕਸਾਨੀ ਅਗਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਫੈਡਰੇਸ਼ਨ ਵਲੋਂ ਸਖ਼ਤ ਨਿਖੇਧੀ
Ad Position 24