17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਬਾਬਾ ਨੰਦ ਲਾਲ ਸਕੂਲ ਵਿਖੇ ਹਵਨ ਯੱਗ ਨਾਲ ਨਵੇਂ ਸਿੱਖਿਆ ਸੈਸ਼ਨ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 05-04-2026
ਨੰਗਲ ਬਿਹਾਲਾਂ, 4 ਅਪ੍ਰੈਲ (ਵਿਨੋਦ ਮਹਾਜਨ)- ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਹਵਨ ਯੱਗ ਕਰਵਾ ਕੇ ਨਵੇਂ ਸਿੱਖਿਆ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ | ਪਿ੍ੰਸੀਪਲ ਰੀਟਾ ਕੁਮਾਰੀ, ਸਕੂਲ ਮੈਨੇਜਮੈਂਟ ਕਮੇਟੀ, ਸਮੂਹ ਅਧਿਕਾਰੀਆਂ ਦੀ ਹਾਜ਼ਰੀ ਵਿਚ ਸਕੂਲ ਕਮੇਟੀ ਦੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਹਵਨ ਯੱਗ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦੇਣ ਲਈ ਮੁੱਖ ਮਹਿਮਾਨ ਦੇ ਤੌਰ 'ਤੇ ਵਿਸ਼ਨੂੰ ਦੱਤ ਸ਼ਰਮਾ ਅਤੇ ਉਨ੍ਹਾਂ ਦੀ ਧਰਮ ਪਤਨੀ ਸ਼ਾਰਦਾ ਦੇਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿੱਖਿਆ ਅਤੇ ਨੈਤਿਕ ਮੁੱਲਾਂ ਦੇ ਨਾਲ-ਨਾਲ ਸੰਸਕਾਰਾਂ ਦਾ ਮਹੱਤਵ ਦੱਸਦਿਆਂ ਜੀਵਨ ਵਿਚ ਅਨੁਸ਼ਾਸਨ ਅਤੇ ਸਖ਼ਤ ਮਿਹਨਤ ਲਈ ਪ੍ਰੇਰਿਤ ਕੀਤਾ | ਇਸ ਪਾਵਨ ਸਮਾਗਮ ਨਾਲ ਵਿਦਿਆਰਥੀਆਂ ਵਿਚ ਸਕਾਰਾਤਮਿਕ ਸੋਚ, ਨਵੀਂ ਊਰਜਾ ਅਤੇ ਆਤਮਵਿਸ਼ਵਾਸ ਦੀ ਭਾਵਨਾ ਦਾ ਸੰਚਾਰ ਹੋਇਆ | ਇਸ ਮੌਕੇ ਸਾਰੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਮੈਨੇਜਮੈਂਟ ਕਮੇਟੀ ਮੈਂਬਰਾਂ ਅਤੇ ਮੁੱਖ ਮਹਿਮਾਨ ਵਲੋਂ ਹਵਨ ਯੱਗ ਵਿਚ ਪੂਰਨ ਅਹੂਤੀ ਪਾ ਕੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦੇ ਆਸ਼ੀਰਵਾਦ ਪ੍ਰਾਪਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਲਾ ਪਰਿਸ਼ਦ ਵਲੋਂ ਨਾਵਲਕਾਰ ਮੁਖਤਿਆਰ ਸਿੰਘ ਅਤੇ ਸੰਦੀਪ ਨਈਅਰ ਨਾਲ ਸੰਵਾਦ ਸਮਾਰੋਹ ਅਗਲੀ ਖ਼ਬਰ ਵਿਧਾਇਕ ਘੁੰਮਣ ਦੇ ਯਤਨਾਂ ਸਦਕਾ ਸਿਵਲ ਹਸਪਤਾਲ ਦਸੂਹਾ ਵਿਖੇ ਪ੍ਰਾਈਵੇਟ ਹਸਪਤਾਲਾਂ ਵਾਂਗ ਫੋਲਡਰ ਸੇਵਾ ਦੀ ਸ਼ੁਰੂਆਤ
Ad Position 24