ਗੜ੍ਹਸ਼ੰਕਰ, 4 ਅਪ੍ਰੈਲ (ਧਾਲੀਵਾਲ)- ਗੁਰਸੇਵਾ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪਨਾਮ (ਗੜ੍ਹਸ਼ੰਕਰ) ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੇ 100 ਫ਼ੀਸਦੀ ਰਹੇ ਨਤੀਜੇ ਵਿਚ ਵਿਦਿਆਰਥਣ ਕਮਲਪ੍ਰੀਤ ਕੌਰ ਪੁੱਤਰੀ ਸੁਖਵੀਰ ਰਾਮ ਨੇ 97.06 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਪ੍ਰਭਜੋਤ ਸਿੰਘ ਪੁੱਤਰ ਸੰਤੋਖ ਸਿੰਘ ਨੇ 97 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਹਰਜੋਤ ਕੌਰ ਪੁੱਤਰੀ ਬਲਵਿੰਦਰ ਰਾਮ ਨੇ 96.08 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਸਕੂਲ ਦੇ ਡਾਇਰੈਕਟਰ ਦਵਿੰਦਰ ਕੌਰ ਰਾਏ ਅਤੇ ਪਿ੍ੰਸੀਪਲ ਕ੍ਰਿਪਾਲ ਸਿੰਘ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਬੱਚਿਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਆ |