ਹੁਸ਼ਿਆਰਪੁਰ, 4 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮਾਹਿਲਪੁਰ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਹਵਨ ਤੇ ਮਾਂ ਸਰਸਵਤੀ ਦੀ ਪੂਜਾ ਕੀਤੀ ਗਈ | ਇਸ ਪ੍ਰੋਗਰਾਮ ਦੌਰਾਨ ਸਮੂਹ ਟੀਚਿੰਗ, ਨਾਨ-ਟੀਚਿੰਗ ਸਟਾਫ਼ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਸ਼ਰਧਾ ਨਾਲ ਹਾਜ਼ਰੀ ਭਰਦਿਆਂ ਧਾਰਮਿਕ ਰਸਮਾਂ ਨਿਭਾਈਆਂ | ਹਵਨ ਦੀ ਸਮਾਪਤੀ ਮੌਕੇ ਸੰਸਥਾ ਦੀ ਤਰੱਕੀ ਦੇ ਨਾਲ-ਨਾਲ ਵਿਦਿਆਰਥੀਆਂ ਦੀ ਚੰਗੀ ਸਿਹਤ, ਉੱਜਲ ਭਵਿੱਖ ਤੇ ਚੜ੍ਹਦੀਕਲਾ ਲਈ ਪ੍ਰਾਰਥਨਾ ਕੀਤੀ ਗਈ | ਨਵੇਂ ਸੈਸ਼ਨ ਦੇ ਪਹਿਲੇ ਦਿਨ ਸਕੂਲ ਪਹੁੰਚੇ ਵਿਦਿਆਰਥੀਆਂ ਦਾ ਸਵਾਗਤ ਪਿ੍ੰਸੀਪਲ ਮੇਧਾ ਵਸ਼ਿਸ਼ਟ ਦੀ ਅਗਵਾਈ ਹੇਠ ਸਮੂਹ ਸਟਾਫ਼ ਵਲੋਂ ਕੀਤਾ ਗਿਆ | ਪਿ੍ੰ. ਵਸ਼ਿਸ਼ਟ ਨੇ ਦੱਸਿਆ ਕਿ ਸਕੂਲ ਦਾ ਪਿਛਲੇ ਸੈਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ | ਉਨ੍ਹਾਂ ਨੇ ਬੱਚਿਆਂ ਨੂੰ ਇਮਾਨਦਾਰੀ ਨਾਲ ਪੜ੍ਹਾਈ, ਸਖ਼ਤ ਮਿਹਨਤ ਤੇ ਜੀਵਨ 'ਚ ਉੱਚੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ |