19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਮੁੱਖ ਅਧਿਆਪਕ ਮਨੋਜ ਕੈਨੇਡੀ ਦਾ ਸੇਵਾ ਮੁਕਤੀ ਮੌਕੇ ਸਨਮਾਨ

Ad Position 21
No active advertisement
ਅਜੀਤ ਡੈਸਕ 05-04-2026
ਹੁਸ਼ਿਆਰਪੁਰ, 4 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸਰਕਾਰੀ ਹਾਈ ਸਕੂਲ ਮੁਹੱਲਾ ਫ਼ਤਿਹਗੜ੍ਹ ਦੇ ਮੁੱਖ ਅਧਿਆਪਕ ਮਨੋਜ ਕੈਨੇਡੀ ਦੇ ਸੇਵਾਮੁਕਤ ਹੋਣ ਮੌਕੇ ਸਕੂਲ 'ਚ ਕਰਵਾਏ ਗਏ ਸਮਾਗਮ ਦੌਰਾਨ ਸਕੂਲ ਸਟਾਫ਼ ਵੱਲੋਂ ਉਨ੍ਹਾਂ ਦੀ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਪਤਨੀ ਭਾਰਤੀ ਕੈਨੇਡੀ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸ੍ਰੀ ਸਨਾਤਨ ਧਰਮ ਸਭਾ ਦੇ ਜਨਰਲ ਸਕੱਤਰ ਡਾ. ਬਿੰਦੂਸਾਰ ਸ਼ੁਕਲਾ ਨੇ ਕਿਹਾ ਕਿ ਮਨੋਜ ਕੈਨੇਡੀ ਵਲੋਂ ਪੜ੍ਹਾਏ ਗਏ ਬੱਚੇ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰਦੇ ਹੋਏ ਦੇਸ਼ ਅਤੇ ਸਮਾਜ ਦੀ ਸੇਵਾ ਕਰ ਰਹੇ ਹਨ | ਇਸ ਮੌਕੇ ਮਨੋਜ ਕੈਨੇਡੀ ਨੇ ਕਿਹਾ ਕਿ ਸੇਵਾ ਦੀ ਭਾਵਨਾ ਉਨ੍ਹਾਂ ਆਪਣੇ ਪਿਤਾ ਸਵ. ਮਹਿੰਦਰ ਪਾਲ ਤੋਂ ਮਿਲੀ ਹੈ | ਇਸ ਮੌਕੇ ਉਨ੍ਹਾਂ ਸਮੂਹ ਸਕੂਲ ਸਟਾਫ਼ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬੰਦ ਪਏ ਗੜ੍ਹੀ ਮਾਨਸੋਵਾਲ ਦੇ ਸਿੰਚਾਈ ਟਿਊਬਵੈੱਲ ਕਾਰਨ 102 ਏਕੜ ਜ਼ਮੀਨ ਹੋਈ ਬੰਜਰ ਅਗਲੀ ਖ਼ਬਰ ਹੁਸ਼ਿਆਰਪੁਰ ਮੰਡੀ 'ਚ ਬਦਇੰਤਜ਼ਾਮੀ ਸਰਕਾਰ ਦੀ ਨਾਕਾਮੀ ਦਾ ਪ੍ਰਤੱਖ ਸਬੂਤ- ਤਲਵਾੜ
Ad Position 24