ਹੁਸ਼ਿਆਰਪੁਰ, 4 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੇ ਤਪ ਅਸਥਾਨ ਡੇਰਾ ਸੰਤਗੜ੍ਹ ਹਰਖੋਵਾਲ ਵਿਖੇ ਵਿਸਾਖੀ ਮੌਕੇ ਗੁਰਮਤਿ ਸਮਾਗਮ ਡੇਰੇ ਦੇ ਮੁੱਖ ਸੇਵਾਦਾਰ ਸੰਤ ਅਮਰਜੀਤ ਸਿੰਘ ਦੀ ਦੇਖ ਰੇਖ ਹੇਠ 14 ਅਪ੍ਰੈਲ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਅਮਰਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਸਜਾਏ ਜਾਣ ਵਾਲੇ ਦੀਵਾਨ 'ਚ ਵੱਖ-ਵੱਖ ਸੰਤ-ਮਹਾਪੁਰਸ਼, ਰਾਗੀ-ਢਾਡੀ ਜਥੇ ਤੇ ਪ੍ਰਚਾਰਕ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਨਗੇ |