20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਡਾ. ਰਵਜੋਤ ਸਿੰਘ ਨੇ ਵੱਖ-ਵੱਖ ਪਿੰਡਾਂ ਦੀਆਂ ਸਮੱਸਿਆਵਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 05-04-2026
ਹਰਿਆਣਾ, 4 ਅਪ੍ਰੈਲ (ਹਰਮੇਲ ਸਿੰਘ ਖੱਖ)-ਸੂਬੇ ਅੰਦਰ ਪੰਜਾਬ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਨ ਦੇ ਮੱਦੇਨਜ਼ਰ ਕੈਂਪ ਲਗਾਏ ਜਾ ਰਹੇ ਹਨ, ਇਸੇ ਸਬੰਧੀ ਪਿੰਡ ਅੱਭੋਵਾਲ ਵਿਖੇ ਇਕ ਕੈਂਪ ਲਗਾਇਆ ਗਿਆ, ਜਿਸ ਦੀ ਅਗਵਾਈ ਡਾ. ਰਵਜੋਤ ਸਿੰਘ ਕੈਬਨਿਟ ਮੰਤਰੀ ਪੰਜਾਬ ਨੇ ਕੀਤੀ | ਇਸ ਮੌਕੇ ਡਾ. ਰਵਜੋਤ ਸਿੰਘ ਨੇ ਵੱਖ ਵੱਖ ਪਿੰਡਾਂ ਤੋਂ ਆਈਆਂ ਪੰਚਾਇਤਾਂ ਤੇ ਹੋਰ ਪਤਵੰਤਿਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਤੇ ਵੱਖ-ਵੱਖ ਤਰ੍ਹਾਂ ਦੀਆਂ ਅਨੇਕਾਂ ਹੀ ਸਕੀਮਾਂ ਪਿੰਡਾਂ ਤੇ ਸ਼ਹਿਰਾਂ 'ਚ ਚੱਲ ਰਹੀਆਂ ਹਨ | ਇਸ ਮੌਕੇ ਡਾ. ਰਵਜੋਤ ਸਿੰਘ ਨੇ ਪਿੰਡ ਧੂਤ ਕਲਾਂ ਤੇ ਸੋਤਲਾ ਦੀਆਂ ਆਈਆਂ ਪੰਚਾਇਤਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ਇਸ ਮੌਕੇ ਚੇਅਰਮੈਨ ਮਾ: ਦਰਸ਼ਨ ਸਿੰਘ ਪੰਚਾਇਤ ਸੰਮਤੀ ਭੂੰਗਾ, ਵਿਸ਼ਨੂੰ ਤਿਵਾੜੀ ਸਾਬਕਾ ਚੇਅਰਮੈਨ, ਸੁਰਜੀਤ ਸਿੰਘ ਜੀਤਾ ਬਲਾਕ ਪ੍ਰਧਾਨ ਭੂੰਗਾ, ਸੈਕਟਰੀ ਮਨਜੀਤ ਸਿੰਘ, ਸਰਪੰਚ ਕੁਲਵਿੰਦਰ ਕੌਰ, ਸੁਖਵਿੰਦਰ ਸਿੰਘ, ਗੁਰਪਾਲ ਸਿੰਘ, ਹਰਪ੍ਰੀਤ ਕੌਰ, ਪਰਮਜੀਤ ਕੌਰ, ਜਸਪਾਲ ਕੌਰ, ਸੰਦੀਪ ਸਿੰਘ, ਬਲਵੀਰ ਸਿੰਘ, ਮਾ: ਸੁੱਚਾ ਸਿੰਘ, ਮਾ. ਸੁਖਜੀਤ ਸਿੰਘ, ਗੁਰਿੰਦਰ ਸਿੰਘ ਧੂਤ, ਅਰਵਿੰਦ ਸਿੰਘ ਧੂਤ, ਦਵਿੰਦਰ ਸਿੰਘ ਗੋਜਰਾ ਸੋਤਲਾ, ਕੁਲਵਿੰਦਰ ਸਿੰਘ, ਜਸਕਰਨ ਸਿੰਘ ਧਾਮੀ, ਮਨਦੀਪ ਸਿੰਘ, ਸੁਖਵੀਰ ਸਿੰਘ, ਹਰਪਿੰਦਰ ਸਿੰਘ, ਕਰਨਦੀਪ ਸਿੰਘ, ਗੌਰਵ, ਪਾਲੀ ਧਨੋਆ, ਅੰਮਿ੍ਤਪਾਲ ਸਿੰਘ, ਹੈਰੀ ਧਨੋਆ, ਸੰਜੀਵ ਕੁਮਾਰ ਭੂੰਗਾ, ਕਮਲਜੀਤ ਸਿੰਘ, ਯੋਗਰਾਜ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰੀਤ ਨਗਰ ਦੇ ਸਰਕਾਰੀ ਸਕੂਲ 'ਚ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਗੇਰਾ 'ਚ ਸਾਲਾਨਾ ਜੋੜ ਮੇਲਾ ਕਰਵਾਇਆ
Ad Position 24