ਹੁਸ਼ਿਆਰਪੁਰ, 4 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਸਥਾਨਕ ਪ੍ਰੀਤ ਨਗਰ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ 'ਚ ਮੁੱਖ ਅਧਿਆਪਕਾ ਅੰਜੂ ਬਾਲਾ ਅਤੇ ਸੀਨੀਅਰ ਅਧਿਆਪਕ ਪ੍ਰਵੀਨ ਕੁਮਾਰ ਦੀ ਅਗਵਾਈ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰੋ. ਬਹਾਦਰ ਸਿੰਘ ਸੁਨੇਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਐਲ.ਕੇ.ਜੀ. ਤੋਂ 5ਵੀਂ ਜਮਾਤ ਤੱਕ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਸਾਲ ਭਰ 100 ਫ਼ੀਸਦੀ ਹਾਜ਼ਰੀ ਬਣਾਈ ਰੱਖਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰੋ. ਬਹਾਦਰ ਸਿੰਘ ਸੁਨੇਤ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਅਨੁਸ਼ਾਸਨ ਅਤੇ ਨਿਯਮਤਤਾ ਸਫਲਤਾ ਦੀਆਂ ਕੁੰਜੀਆਂ ਹਨ | ਇਸ ਮੌਕੇ ਰਿਟਾ: ਪਿ੍ੰਸੀਪਲ ਰਚਨਾ ਕੌਰ, ਸਮਾਜ ਸੇਵਕ ਵਰਿੰਦਰ ਸਿੰਘ ਪਰਹਾਰ, ਰਿਟਾ: ਲੈਕਚਰਾਰ ਨੀਰਜ ਧੀਮਾਨ ਤੇ ਗੁਰੂ ਨਾਨਕ ਐਜੂਕੇਸ਼ਨਲ ਇੰਟਰਨੈਸ਼ਨਲ ਟਰੱਸਟ ਦੀ ਮੈਂਬਰ ਸਿਮਰਨ ਕੌਰ, ਐਸ.ਐਮ.ਸੀ. ਮੈਂਬਰ ਗੁਰਪ੍ਰੀਤ ਸਿੰਘ, ਜਤਿੰਦਰ ਕੌਰ, ਰਜਿੰਦਰ ਸਿੰਘ, ਸ਼ਸ਼ੀ ਬਾਲਾ, ਗਰਿਮਾ, ਜਸਵੀਰ ਸਿੰਘ, ਬਹਾਦਰ ਸਿੰਘ, ਸੁਰਿੰਦਰ ਕੌਰ, ਬਬੀਤਾ ਰਾਣੀ, ਕੁਲਦੀਪ ਕੌਰ, ਵਨੀਤਾ ਰਾਣੀ, ਸੁਰਜੀਤ ਕੌਰ ਅਤੇ ਅੰਸ਼ਿਕਾ ਸ਼ਰਮਾ ਆਦਿ ਹਾਜ਼ਰ ਸਨ |