ਹੁਸ਼ਿਆਰਪੁਰ, 4 ਅਪ੍ਰੈਲ (ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੀ ਵਿਦਿਆਰਥਣ ਨਵਲੀਨ ਸੰਧੂ ਨੇ ਪੋਸਟਰ ਮੇਕਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ | ਕਾਲਜ ਪਿ੍ੰ. ਪ੍ਰੋ. ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀਂ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਆਪਣੇ 75 ਸਾਲਾਂ ਸਥਾਪਨਾ ਦਿਵਸ ਮਨਾਉਂਦਿਆਂ ਅੰਤਰ ਕਾਲਜ ਪੋਸਟਰ ਮੇਕਿੰਗ, ਕਵਿਤਾ ਉਚਾਰਨ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਵਿਦਿਆਰਥਣ ਵੱਲੋਂ ਇਸ ਮੁਕਾਬਲੇ 'ਚ ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਭਾਗ ਲੈਂਦਿਆਂ ਪੰਜਾਬੀ ਸਭਿਆਚਾਰ ਨੂੰ ਦਰਸਾਉਂਦੇ ਵਿਸ਼ੇ ਉੱਪਰ ਪੋਸਟਰ ਬਣਾ ਕੇ ਦੂਜਾ ਸਥਾਨ ਹਾਸਲ ਕੀਤਾ ਜਿਸ 'ਚ ਨਕਦ 1100 ਰੁਪਏ, ਮੈਡਲ ਤੇ ਪੁਸਤਕਾਂ ਦਾ ਇਕ ਸੈੱਟ ਜਿੱਤਿਆ ਗਿਆ ਸੀ | ਕਾਲਜ ਮੈਨੇਜਿੰਗ ਕਮੇਟੀ ਪ੍ਰਧਾਨ ਡਾ. ਅਨੂਪ ਕੁਮਾਰ ਅਤੇ ਸਕੱਤਰ ਸੀ ਆਰ. ਐੱਮ. ਭੱਲਾ ਨੇ ਪੰਜਾਬੀ ਵਿਭਾਗ ਮੁਖੀ ਐਸੋਸੀਏਟ ਪ੍ਰੋ. ਸ਼ਰਨਜੀਤ ਕੌਰ ਵਰਮਾ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕਰਦੇ ਰਹਿਣ ਲਈ ਪੇ੍ਰਰਿਤ ਕੀਤਾ | ਇਸ ਮੌਕੇ ਕਾਲਜ ਰਜਿਸਟਰਾਰ ਮੰਜ਼ਿਲ ਕੁਮਾਰ ਆਦਿ ਹਾਜ਼ਰ ਸਨ |