21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਮਲੇਰੀਆ, ਡੇਂਗੂ ਤੇ ਚਿਕਨਗੁਨੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 05-04-2026
ਪੱਸੀ ਕੰਢੀ, 4 ਅਪ੍ਰੈਲ (ਜਗਤਾਰ ਸਿੰਘ ਰਜਪਾਲਮਾ)-ਪਿੰਡ ਕਾਲੋਵਾਲ ਵਿਖੇ ਨੈਸ਼ਨਲ ਵੈਕਟਰ ਬੌਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਤਹਿਤ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਦੱਸਿਆ ਕਿ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਗੰਭੀਰ ਬੁਖ਼ਾਰ ਹੈ ਅਤੇ ਕਦੇ ਵੀ ਸਾਨੂੰ ਲਾਪਰਵਾਹੀ ਨਹੀਂ ਕਰਨੀ ਚਾਹੀਦੀ | ਡੇਂਗੂ ਤੇ ਚਿਕਨਗੁਨੀਆ ਏਡੀਜ਼ ਨਾਂ ਦੀ ਮੱਛਰ ਦੇ ਕੱਟਣ ਨਾਲ ਫੈਲਦੇ ਹਨ | ਇਹ ਮੱਛਰ ਜਿਆਦਾਤਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿਚ ਪੈਦਾ ਹੁੰਦਾ ਹੈ | ਇਸ ਮੌਕੇ ਡੇਂਗੂ, ਮਲੇਰੀਆ ਚਿਕਨਗੁਨੀਆ ਬੁਖ਼ਾਰ ਦੇ ਲੱਛਣ, ਬੁਖ਼ਾਰ ਦੇ ਬਚਾਓ ਤੇ ਤਰੀਕਿਆਂ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਵਗਣਾ, ਖਾਰਸ਼ ਆਦਿ ਡੇਂਗੂ ਅਤੇ ਚਿਕਨੂਨੀਆਂ ਦੇ ਲੱਛਣ ਹਨ | ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ, ਮੈਡਮ ਪ੍ਰਦੀਪ ਕੁਮਾਰੀ, ਨਿਰਮਲਾ ਦੇਵੀ ਪੰਚ, ਕਮਲੇਸ਼ ਦੇਵੀ ਆਂਗਣਵਾੜੀ ਵਰਕਰ, ਬਲਵੀਰ ਕੌਰ, ਸੀਮਾ ਰਾਣੀ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਚੇਲਾ-ਮੁਖਸ਼ੂਸਪੁਰ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24