ਗੜ੍ਹਦੀਵਾਲਾ, 4 ਅਪ੍ਰੈਲ (ਚੱਗਰ)-ਸ਼੍ਰੋਮਣੀ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਤਲਵੰਡੀ ਜੱਟਾਂ ਦੀਆਂ ਸਮੂਹ ਸੰਗਤਾਂ ਅਤੇ ਗ੍ਰਾਮ ਪੰਚਾਇਤ ਵੱਲੋਂ ਗੁਰਦੁਆਰਾ ਧਰਮਸ਼ਾਲਾ ਤਲਵੰਡੀ ਵਿਖੇ ਗਿਆਰ੍ਹਵਾਂ ਮਹਾਨ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਇੰਦਰਜੀਤ ਸਿੰਘ ਐੱਸ.ਜੀ.ਪੀ.ਸੀ., ਭਾਈ ਮੋਹਣ ਸਿੰਘ ਪੰਛੀ, ਭਾਈ ਸ਼ੁਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਆਦਿ ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਪੰਥ ਪ੍ਰਸਿੱਧ ਕਵੀਸ਼ਰ ਭਾਈ ਪਿ੍ਤਪਾਲ ਸਿੰਘ ਦੇ ਜਥੇ ਨੇ ਕਵੀਸ਼ਰੀ ਵਾਰਾਂ ਰਾਹੀ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਾਇਆ ਜਦ ਕਿ ਨਾਮਵਰ ਕਥਾਵਾਚਕ ਭਾਈ ਸਰਤਾਜ ਸਿੰਘ ਵਸਰਾਵਾ ਨੇ ਭਗਤ ਧੰਨਾ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ | ਸਮਾਗਮ 'ਚ ਭਾਈ ਹਰਮੇਸ਼ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ | ਇਸ ਮੌਕੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ, ਸਰਪੰਚ ਪ੍ਰਦੀਪ ਸਿੰਘ, ਜਗਤਾਰ ਸਿੰਘ ਸੋਨੀ, ਮਨਧੀਰ ਸਿੰਘ, ਪ੍ਰਦੀਪ ਸਿੰਘ, ਕੁਲਵੰਤ ਸਿੰਘ, ਸਤਪਾਲ ਸਿੰਘ, ਕਿਰਤਪਾਲ ਸਿੰਘ, ਪ੍ਰਸ਼ੋਤਮ ਸਿੰਘ, ਪਰਮਦੀਪ ਸਿੰਘ, ਨੰਬਰਦਾਰ ਜਸਪਾਲ ਸਿੰਘ, ਸਮਿੱਤਰ ਸਿੰਘ, ਸਾਬਕਾ ਸਰਪੰਚ ਰਜਿੰਦਰ ਕੌਰ ਆਦਿ ਸਮੇਤ ਸੰਗਤਾਂ ਹਾਜ਼ਰ ਸਨ |