ਗੜ੍ਹਦੀਵਾਲਾ, 4 ਅਪ੍ਰੈਲ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪੰਜਾਬੀ ਵਿਭਾਗ ਦੇ ਮੁਖੀ ਡਾ. ਦਿਲਬਾਰਾ ਸਿੰਘ ਦੀ ਸੇਵਾ ਮੁਕਤੀ ਮੌਕੇ ਕਾਲਜ ਦੇ ਪਿ੍ੰਸੀਪਲ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵਲੋਂ ਵਿਸ਼ੇਸ਼ ਵਿਦਾਇਗੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੈਡਮ ਅਰਚਨਾ ਠਾਕੁਰ ਨੇ ਡਾ. ਦਿਲਬਾਰਾ ਸਿੰਘ, ਉਨ੍ਹਾਂ ਦੀ ਪਤਨੀ ਅਮਰਜੀਤ ਕੌਰ, ਪੁੱਤਰ ਪਰਮਵੀਰ ਸਿੰਘ, ਭਰਾ ਗਿਆਨ ਸਿੰਘ ਧੜਾਕ ਅਤੇ ਨਾਲ ਆਏ ਹੋਏ ਮਹਿਮਾਨਾਂ ਡਾ. ਦੀਪਕ ਮਨਮੋਹਨ ਸਾਬਕਾ ਪ੍ਰੋਫ਼ੈਸਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਡਾ. ਸ਼ਿੰਦਰਪਾਲ ਸਿੰਘ ਰਿਟਾਇਰਡ ਪਿ੍ੰਸੀਪਲ, ਡਾ. ਕੰਵਰ ਜਸਵਿੰਦਰ ਪਾਲ ਸਿੰਘ ਰਿਟਾਇਰਡ ਪ੍ਰੋਫ਼ੈਸਰ ਸਟੇਟ ਕਾਲਜ ਪਟਿਆਲਾ, ਪ੍ਰੋਫ਼ੈਸਰ ਪਰਮਜੀਤ ਸਿੰਘ, ਮਾ. ਜਸਵਿੰਦਰ ਸਿੰਘ, ਬੀਬੀ ਗੁਰਮੀਤ ਕੌਰ ਆਦਿ ਦਾ ਨਿੱਘਾ ਸਵਾਗਤ ਕੀਤਾ | ਕਾਲਜ ਦੇ ਸੇਵਾ ਮੁਕਤ ਪਿ੍ੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ, ਪਿ੍ੰਸੀਪਲ ਡਾ. ਗੁਰਪ੍ਰੀਤ ਸਿੰਘ ਮਾਤਾ ਗੁਜਰੀ ਕਾਲਜ ਕਰਤਾਰਪੁਰ ਅਤੇ ਪ੍ਰੋਫ਼ੈਸਰ ਜਗਦੀਪ ਕੁਮਾਰ ਨੇ ਡਾ. ਦਿਲਬਾਰਾ ਸਿੰਘ ਨਾਲ ਗੁਜ਼ਾਰੇ ਪਲਾਂ ਤੇ ਭਾਵਨਾਵਾਂ ਨੂੰ ਸਾਂਝਾ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਜਸਪਾਲ ਸਿੰਘ ਨੇ ਡਾ. ਦਿਲਬਾਰਾ ਸਿੰਘ ਨੂੰ ਸੇਵਾ ਮੁਕਤੀ ਦੀ ਵਧਾਈ ਦਿੱਤੀ | ਇਸ ਮੌਕੇ ਕਾਲਜ ਦੇ ਟੀਚਿੰਗ, ਨਾਨ ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਵੀ ਉਨ੍ਹਾਂ ਨੂੰ ਤੋਹਫ਼ਿਆਂ ਦੇ ਰੂਪ ਵਿਚ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ |