ਹੁਸ਼ਿਆਰਪੁਰ, 5 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਟਕਸਾਲੀ ਅਕਾਲੀ ਆਗੂ ਤੇ ਉੱਘੇ ਸਮਾਜ ਸੇਵੀ ਮਨਜੀਤ ਸਿੰਘ ਰਾਜਪੁਰ ਭਾਈਆਂ ਕੈਨੇਡਾ ਦਾ ਅੱਜ ਇਥੇ ਅਚਾਨਕ ਦਿਹਾਂਤ ਹੋ ਗਿਆ | ਉਹ ਕੁੱਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਆਪਣੇ ਪਿੰਡ ਰਾਜਪੁਰ ਭਾਈਆਂ ਆਏ ਸਨ ਤੇ ਅੱਜ ਹਰਖੋਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜਣ ਕਾਰਨ ਉਹ ਸਦੀਵੀ ਵਿਛੋੜਾ ਦੇ ਗਏ | ਉਹ ਸਮਾਜਿਕ, ਧਾਰਮਿਕ ਤੇ ਸਿਆਸੀ ਖੇਤਰ ਵਿਚ ਵਿਸ਼ੇਸ਼ ਸਥਾਨ ਰੱਖਦੇ ਸਨ | ਕੈਨੇਡਾ ਵਿਖੇ ਵੀ ਉਨ੍ਹਾਂ ਦੇ ਪਰਿਵਾਰ ਨੇ ਆਪਣੀ ਵਿਸ਼ੇਸ਼ ਪਹਿਚਾਣ ਬਣਾਈ ਅਤੇ ਸਿੱਖੀ ਸਰੂਪ ਨੂੰ ਕਾਇਮ ਰੱਖਿਆ | ਉਨ੍ਹਾਂ ਦੇ ਚਲਾਣੇ ਨਾਲ ਨਾ ਸਿਰਫ਼ ਪਰਿਵਾਰ, ਪਾਰਟੀ, ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਬਲਕਿ ਇਸ ਨਾਲ ਪ੍ਰਵਾਸੀ ਪੰਜਾਬੀ ਭਾਈਚਾਰੇ 'ਚ ਵੀ ਸੋਗ ਦੀ ਲਹਿਰ ਦੌੜ ਗਈ ਹੈ | ਜ਼ਿਕਰਯੋਗ ਹੈ ਕਿ ਦੇਸ਼ ਦੀ ਵੰਡ ਤੋਂ ਬਾਅਦ ਦੇ ਸੰਘਰਸ਼ ਤੋਂ ਲੈ ਕੇ ਕੈਨੇਡਾ 'ਚ ਇਕ ਸਫਲ ਕਾਰੋਬਾਰੀ ਵਜੋਂ ਸਥਾਪਿਤ ਹੋਣ ਤੱਕ ਉਨ੍ਹਾਂ ਵੱਲੋਂ ਕੀਤੀ ਸਖ਼ਤ ਮਿਹਨਤ ਇਕ ਮਿਸਾਲ ਹੈ | ਉਨ੍ਹਾਂ ਦੀ ਮੌਤ 'ਤੇ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ, ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ, ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਭਾਜਪਾ ਸੂਬਾ ਮੀਤ ਪ੍ਰਧਾਨ ਬੀਬੀ ਮਹਿੰਦਰ ਕੌਰ ਜੋਸ਼, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ, ਸਾਬਕਾ ਚੇਅਰਮੈਨ ਅਵਤਾਰ ਸਿੰਘ ਜੌਹਲ, ਵਿਧਾਇਕ ਡਾ. ਇਸ਼ਾਂਕ ਕੁਮਾਰ, ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ, ਹਲਕਾ ਇੰਚਾਰਜ ਕਾਂਗਰਸ ਐਡ. ਰਣਜੀਤ ਕੁਮਾਰ, ਜਥੇ. ਇਕਬਾਲ ਸਿੰਘ ਖੇੜਾ, ਸਮਾਜ ਸੇਵੀ ਵਰਿੰਦਰ ਸਿੰਘ ਪਰਹਾਰ, ਸਾਬਕਾ ਚੇਅਰਮੈਨ ਕੁਲਦੀਪ ਕੁਮਾਰ ਲਵਲੀ, ਸਟੇਟ ਐਵਾਰਡੀ ਬਲਰਾਜ ਸਿੰਘ ਚੌਹਾਨ, ਨਿਰਮਲ ਸਿੰਘ ਭੀਲੋਵਾਲ, ਸੁਰਜੀਤ ਸਿੰਘ ਮਸੂਤਾ, ਬਲਵੀਰ ਸਿੰਘ ਫੁਗਲਾਣਾ, ਸਤਨਾਮ ਸਿੰਘ ਬੰਟੀ, ਮਾ. ਰਛਪਾਲ ਸਿੰਘ ਜਲਵੇੜਾ, ਬਰਿੰਦਰ ਸਿੰਘ ਪਰਮਾਰ, ਹਰਜਾਪ ਸਿੰਘ ਮੱਖਣ, ਨੰਬਰਦਾਰ ਸੁਖਵਿੰਦਰ ਸਿੰਘ, ਸੰਜੀਵ ਤਲਵਾੜ, ਨੰਬਰਦਾਰ ਭੁਪਿੰਦਰ ਸਿੰਘ ਹੇੜੀਆਂ, ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਮਨਜੀਤ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਛੋਟੇ ਲੜਕੇ ਦੇ ਵਿਦੇਸ਼ ਤੋਂ ਆਉਣ ਉਪਰੰਤ ਉਨ੍ਹਾਂ ਦੇ ਜੱਦੀ ਪਿੰਡ ਰਾਜਪੁਰ ਭਾਈਆਂ ਵਿਖੇ ਕੀਤਾ ਜਾਵੇਗਾ |