ਹਰਿਆਣਾ, 5 ਅਪ੍ਰੈਲ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀ ਜਥੇਬੰਦੀ ਦਾ ਵਿਸਥਾਰ ਕਰਦਿਆਂ ਜਤਿੰਦਰ ਸਿੰਘ ਲਾਲੀ ਬਾਜਵਾ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ (ਸ਼ਹਿਰੀ) ਸ਼੍ਰੋਮਣੀ ਅਕਾਲੀ ਦਲ ਨੇ ਸਰਕਲ ਹਰਿਆਣਾ (ਸ਼ਹਿਰੀ) ਅੰਦਰ ਵਰਿੰਦਰ ਸਿੰਘ ਗਿੱਲ ਨੂੰ ਪ੍ਰਧਾਨ, ਸੁਖਵਿੰਦਰ ਸਿੰਘ ਰਿਆੜ ਤੇ ਮੁਕੇਸ਼ ਕੁਮਾਰ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ | ਇਸ ਮੌਕੇ ਨਵ ਨਿਯੁਕਤ ਪ੍ਰਧਾਨ ਵਰਿੰਦਰ ਸਿੰਘ ਗਿੱਲ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਰਿਆੜ ਤੇ ਮੁਕੇਸ਼ ਕੁਮਾਰ ਹਰਿਆਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਤੇ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਉਨ੍ਹਾਂ ਨੂੰ ਪਾਰਟੀ ਦੀ ਜੋ ਸੇਵਾ ਦਿੱਤੀ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ 'ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸਰਕਾਰ ਬਣੇਗੀ |