29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸੜਕ ਹਾਦਸੇ 'ਚ 1 ਦੀ ਮੌਤ, 1 ਜ਼ਖਮੀ

Ad Position 21
No active advertisement
ਅਜੀਤ ਡੈਸਕ 06-04-2026
ਹੁਸ਼ਿਆਰਪੁਰ, 5 ਅਪ੍ਰੈਲ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁੁਰ-ਜਲੰਧਰ ਮਾਰਗ 'ਤੇ ਹੋਏ ਇਕ ਸੜਕ ਹਾਦਸੇ 'ਚ 1 ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸਦਾ ਸਾਥੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ | ਬੁੱਲੋ੍ਹਵਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਨਿਤਿਨ ਲਾਂਬਾ ਵਾਸੀ ਮੁਹੱਲਾ ਸੁਖਦੇਵ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਸੋਨਾਲੀਕਾ ਕੰਪਨੀ 'ਚ ਕੰਮ ਕਰਦਾ ਹੈ | ਬੀਤੇ ਦਿਨੀਂ ਸਵੇਰ ਦੇ ਕਰੀਬ 5.40 'ਤੇ ਉਸਦੇ ਨਾਲ ਕੰਮ ਕਰਨ ਵਾਲੇ ਦੋ ਸਾਥੀਆਂ ਅਸ਼ੋਕ ਜੈਸਵਾਲ ਪੁੱਤਰ ਹਰੀਸ਼ ਚੰਦਰ ਜੋ ਕਿ ਮੂਲ ਰੂਪ 'ਚ ਉੱਤਰਾਖੰਡ ਦੇ ਜ਼ਿਲ੍ਹਾ ਊਧਮ ਸਿੰਘ ਨਗਰ ਦਾ ਰਹਿਣਾ ਵਾਲਾ ਸੀ ਜਦਕਿ ਉਸਦੇ ਨਾਲ ਕੰਮ ਕਰਨ ਵਾਲਾ ਅਮਰਦੇਵ ਪੁੱਤਰ ਰਾਮ ਚੰਦਰ ਜੋ ਕਿ ਉੱਤਰ ਪ੍ਰਦੇਸ਼ ਜ਼ਿਲ੍ਹਾ ਬਰੇਲੀ ਨਾਲ ਸੰਬੰਧਿਤ ਸੀ ਦੋਵੇਂ ਮੋਟਰਸਾਈਕਲ 'ਤੇ ਡਿਊਟੀ 'ਤੇ ਜਾ ਰਹੇ ਸਨ | ਉਸਨੇ ਦੱਸਿਆ ਕਿ ਜਦੋਂ ਉਹ ਪਿੰਡ ਚੱਕ ਗੁੱਜਰਾਂ ਨਜ਼ਦੀਕ ਪਹੁੰਚੇ ਤਾਂ ਇਕ ਟਰਾਲਾ ਚਾਲਕ ਨੇ ਉਨ੍ਹਾਂ ਨੂੰ ਆਪਣੇ ਲਪੇਟ 'ਚ ਲੈ ਲਿਆ | ਨਿਤਿਨ ਲਾਂਬਾ ਨੇ ਦੱਸਿਆ ਕਿ ਉਹ ਦੋਨਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਅਸ਼ੋਕ ਜੈਸਵਾਲ ਨੂੰ ਮਿ੍ਤਕ ਐਲਾਨ ਦਿੱਤਾ ਜਦਕਿ ਅਮਰਦੇਵ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਰੋਡ 'ਤੇ ਸਥਿਤ ਇਕ ਨਿਜੀ ਹਸਪਤਾਲ ਭੇਜ ਦਿੱਤਾ ਜਿੱਥੇ ਉਹ ਇਲਾਜ ਅਧੀਨ ਹੈ | ਉਸਨੇ ਦੱਸਿਆ ਕਿ ਉਕਤ ਟਰਾਲਾ ਚਾਲਕ ਫ਼ਰਾਰ ਹੋ ਗਿਆ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਜਾ ਗਿੱਲ ਵਲੋਂ ਫ਼ਤਿਹਪੁਰ 'ਚ ਪੰਚਾਇਤ ਘਰ ਦਾ ਉਦਘਾਟਨ ਅਗਲੀ ਖ਼ਬਰ ਕੁਦਰਤੀ ਸਰੋਤਾਂ ਦੀ ਲੁੱਟ ਅਤੇ ਆਮ ਲੋਕਾਂ ਦੀ ਕੁੱਟ ਦੇ ਵਿਰੋਧ 'ਚ ਕਾਂਗਰਸ ਦਾ ਹੱਲਾ ਬੋਲ 11 ਨੂੰ
Ad Position 24