ਟਾਂਡਾ ਉੜਮੁੜ, 5 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਜੋ ਵਾਅਦੇ ਪੰਜਾਬ ਵਾਸੀਆਂ ਨਾਲ ਕੀਤੇ ਸਨ ਉਹ ਸਾਰੇ ਪੂਰੇ ਕੀਤੇ | ਇਹ ਗੱਲ ਇਮਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ 'ਆਪ' ਆਗੂ ਹਰਮੀਤ ਸਿੰਘ ਅÏਲਖ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਖ਼ਾਸ ਧਿਆਨ ਕੇਂਦਰਿਤ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮਹਿਲਾਵਾਂ ਨੂੰ ਮੁੱਖ ਮੰਤਰੀ ਮਾਵਾਂ ਧੀਆਂ ਸਨਮਾਨ ਯੋਜਨਾ ਵਿਚ ਸ਼ਾਮਿਲ ਕਰਨਾ, 10 ਲੱਖ ਰੁਪਏ ਦਾ ਸਿਹਤ ਬੀਮਾ ਯੋਜਨਾ ਸਕੀਮ ਤੇ ਹੋਰ ਲੋਕ ਭਲਾਈ ਸਕੀਮਾਂ ਪੰਜਾਬ ਸਰਕਾਰ ਦੇ ਇਹ ਇਤਿਹਾਸਿਕ ਫ਼ੈਸਲੇ ਹਨ ਜੋ ਕਿ ਆਪ ਸਰਕਾਰ ਦੀ ਲੋਕ ਪ੍ਰਤੀ ਭਰੋਸੇਯੋਗਤਾ ਨੂੰ ਵਧਾਉਂਦੇ ਹਨ | ਅÏਲਖ ਨੇ ਹੋਰ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆਈ ਹੈ ਤੇ ਅੱਗੇ ਵੀ ਇਹ ਸਿਲਸਿਲਾ ਜਾਰੀ ਰਹੇਗਾ | ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਆਮ ਜਨਤਾ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਪਾਰਟੀ ਦਾ ਮੁੱਖ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ ਅਤੇ ਇਸ ਲਈ ਹਰ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਦੀ ਉਮੀਦਾਂ 'ਤੇ ਖਰਾ ਉੱਤਰਨ ਲਈ ਵਚਨਬੱਧ ਹੈ ਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਜਾਰੀ ਰਹਿਣਗੇ |