29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਲੋਕਾਂ ਨੇ ਮਹੱਤਵਪੂਰਨ ਰੇਲ ਗੱਡੀਆਂ ਦੇ ਸਟਾਪ ਬਹਾਲ ਕਰਨ ਦੀ ਮੰਗ ਉਠਾਈ

Ad Position 21
No active advertisement
ਅਜੀਤ ਡੈਸਕ 06-04-2026
ਦਸੂਹਾ, 5 ਅਪ੍ਰੈਲ (ਕੌਸ਼ਲ)-ਸਮਾਜ ਸੇਵੀ ਸ਼ਰਦ ਡੋਗਰਾ, ਅਸ਼ਵਨੀ ਕੁਮਾਰ, ਜਤਿੰਦਰ ਕੁਮਾਰ ਅਤੇ ਉਸ ਦੇ ਸਾਥੀਆਂ ਵਲੋਂ ਕੇਂਦਰੀ ਰਾਜ ਮੰਤਰੀ ਰੇਲਵੇ ਰਵਨੀਤ ਸਿੰਘ ਬਿੱਟੂ ਅੱਗੇ ਦਸੂਹਾ ਰੇਲਵੇ ਸਟੇਸ਼ਨ 'ਤੇ ਮੁੜ ਮਹੱਤਵਪੂਰਨ ਰੇਲ ਗੱਡੀਆਂ ਦੇ ਸਟਾਪ ਬਹਾਲ ਕਰਨ ਦੀ ਜ਼ੋਰਦਾਰ ਮੰਗ ਉਠਾਈ ਗਈ ਹੈ | ਉਨ੍ਹਾਂ ਨੇ ਮੰਗ ਕੀਤੀ ਹੈ ਕਿ ਬੇਗਮਪੁਰਾ ਐਕਸਪੈੱ੍ਰਸ, ਸਵਰਾਜ ਐਕਸਪੈੱ੍ਰਸ ਅਤੇ ਪੂਜਾ ਐਕਸਪੈੱ੍ਰਸ ਦਾ ਦਸੂਹਾ ਸਟੇਸ਼ਨ 'ਤੇ ਤੁਰੰਤ ਸਟੋਪ ਮੁੜ ਸ਼ੁਰੂ ਕੀਤਾ ਜਾਵੇ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਰਦ ਡੋਗਰਾ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਤੋਂ ਪਹਿਲਾਂ ਇਹ ਤਿੰਨੋਂ ਟਰੇਨਾਂ ਦਸੂਹਾ ਰੇਲਵੇ ਸਟੇਸ਼ਨ 'ਤੇ ਨਿਯਮਿਤ ਤੌਰ 'ਤੇ ਰੁਕਦੀਆਂ ਸਨ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲਦੀ ਸੀ, ਪਰ ਮਹਾਂਮਾਰੀ ਤੋਂ ਬਾਅਦ ਇਹ ਸਟੋਪ ਬੰਦ ਕਰ ਦਿੱਤੇ ਗਏ ਅਤੇ ਅੱਜ ਤੱਕ ਮੁੜ ਬਹਾਲ ਨਹੀਂ ਕੀਤੇ ਗਏ | ਇਸ ਕਾਰਨ ਸਥਾਨਕ ਵਸਨੀਕਾਂ ਨੂੰ ਰੋਜ਼ਾਨਾ ਯਾਤਰਾ ਦੌਰਾਨ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਦਸੂਹਾ ਅਤੇ ਆਸ-ਪਾਸ ਦੇ ਪਿੰਡਾਂ ਦੇ ਹਜ਼ਾਰਾਂ ਲੋਕ ਇਨ੍ਹਾਂ ਟਰੇਨਾਂ ਰਾਹੀਂ ਆਪਣੇ ਰੋਜ਼ਗਾਰ, ਸਿੱਖਿਆ ਅਤੇ ਹੋਰ ਜ਼ਰੂਰੀ ਕੰਮਾਂ ਲਈ ਸਫ਼ਰ ਕਰਦੇ ਸਨ | ਹੁਣ ਜਦੋਂ ਇਹ ਟਰੇਨਾਂ ਇੱਥੇ ਨਹੀਂ ਰੁਕਦੀਆਂ, ਤਾਂ ਯਾਤਰੀਆਂ ਨੂੰ ਮਜਬੂਰਨ ਜਲੰਧਰ ਰੇਲਵੇ ਸਟੇਸ਼ਨ ਜਾਂ ਪਠਾਨਕੋਟ ਰੇਲਵੇ ਸਟੇਸ਼ਨ ਤੱਕ ਜਾਣਾ ਪੈਂਦਾ ਹੈ, ਜੋ ਕਿ ਕਾਫ਼ੀ ਦੂਰ ਹੈ | ਇਸ ਨਾਲ ਸਮਾਂ ਅਤੇ ਪੈਸਾ ਦੋਹਾਂ ਦੀ ਬਰਬਾਦੀ ਹੁੰਦੀ ਹੈ ਅਤੇ ਲੋਕ ਖ਼ੱਜਲ਼-ਖ਼ੁਆਰ ਹੋ ਰਹੇ ਹਨ | ਸ਼ਰਦ ਡੋਗਰਾ ਨੇ ਹੋਰ ਦੱਸਿਆ ਕਿ ਇਸ ਮਾਮਲੇ ਸਬੰਧੀ ਇਲਾਕੇ ਦੇ ਲੋਕ ਕਈ ਵਾਰ ਪ੍ਰਸ਼ਾਸਨ ਅਤੇ ਸਰਕਾਰ ਕੋਲ ਅਪੀਲ ਕਰ ਚੁੱਕੇ ਹਨ, ਪਰ ਅਜੇ ਤੱਕ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ ਗਿਆ | ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਦਸੂਹਾ ਸ਼ਹਿਰ ਦੀ ਨਹੀਂ, ਸਗੋਂ ਪੂਰੇ ਇਲਾਕੇ ਦੀ ਵੱਡੀ ਮੰਗ ਬਣ ਚੁੱਕੀ ਹੈ ਅਤੇ ਹਰ ਵਰਗ ਦੇ ਲੋਕ ਇਸ ਨੰੂ ਲੈ ਕੇ ਚਿੰਤਤ ਹਨ | ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦੇ ਹੋਏ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਇਨ੍ਹਾਂ ਟਰੇਨਾਂ ਦੇ ਸਟੋਪ ਦਸੂਹਾ ਰੇਲਵੇ ਸਟੇਸ਼ਨ 'ਤੇ ਮੁੜ ਸ਼ੁਰੂ ਕੀਤੇ ਜਾਣ | ਇਸ ਨਾਲ ਨਾ ਸਿਰਫ਼ ਯਾਤਰੀਆਂ ਨੂੰ ਰਾਹਤ ਮਿਲੇਗੀ, ਸਗੋਂ ਇਲਾਕੇ ਦੀ ਆਰਥਿਕ ਅਤੇ ਸਮਾਜਿਕ ਗਤੀਵਿਧੀਆਂ ਨੂੰ ਵੀ ਵੱਡਾ ਉਤਸ਼ਾਹ ਮਿਲੇਗਾ | ਉਨ੍ਹਾਂ ਚੇਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਜੇਕਰ ਜਲਦ ਇਸ ਮੰਗ 'ਤੇ ਕੋਈ ਸਕਾਰਾਤਮਿਕ ਫ਼ੈਸਲਾ ਨਾ ਲਿਆ ਗਿਆ, ਤਾਂ ਇਲਾਕੇ ਦੇ ਲੋਕ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਉਨ੍ਹਾਂ ਉਮੀਦ ਜਤਾਈ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਇਸ ਮਸਲੇ ਨੂੰ ਗੰਭੀਰਤਾ ਨਾਲ ਲੈ ਕੇ ਜਲਦ ਹੱਲ ਕਰਵਾਉਣਗੇ, ਤਾਂ ਜੋ ਦਸੂਹਾ ਇਲਾਕੇ ਦੇ ਲੋਕਾਂ ਨੂੰ ਰਾਹਤ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਖਪਤਕਾਰ ਗੈਸ ਏਜੰਸੀ ਨਾਲ ਸਹਿਯੋਗ ਕਰਨ- ਜਗਦੀਸ਼ ਸਿੰਘ ਸੋਈ ਅਗਲੀ ਖ਼ਬਰ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਵੇਸਟ ਪੀਕਰਾਂ ਨੂੰ ਪੀ. ਪੀ. ਈ. ਕਿੱਟਾਂ ਵੰਡੀਆਂ
Ad Position 24