ਦਸੂਹਾ, 5 ਅਪ੍ਰੈਲ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਨੇ ਆਰ.ਟੀ.ਆਈ. ਸੈੱਲ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸੂਰਜ ਐਡਵੋਕੇਟ ਸੂਰਜ ਸਿੰਘ ਤੇ ਸੂਬਾ ਮੀਤ ਪ੍ਰਧਾਨ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੂੰ ਵਧਾਈ ਦਿੱਤੀ | ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਮਾਨਦਾਰ ਅਕਾਲੀ ਆਗੂਆਂ ਨੂੰ ਜ਼ਿੰਮੇਵਾਰੀਆਂ ਦੇ ਕੇ ਪਾਰਟੀ ਵਰਕਰਾਂ ਦਾ ਮਾਣ ਸਨਮਾਨ ਵਧਾਇਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਇਨ੍ਹਾਂ ਨਿਯੁਕਤੀਆਂ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ | ਉਨ੍ਹਾਂ ਹੋਰ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲਖਵਿੰਦਰ ਸਿੰਘ ਲੱਖੀ ਗਿੱਲ ਜੀਆਂ ਦੀ ਅਗਵਾਈ ਹੇਠ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਸਰਗਰਮੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ | ਇਸ ਮੌਕੇ ਮੈਨੇਜਰ ਅਵਤਾਰ ਸਿੰਘ, ਬਲਵਿੰਦਰ ਸਿੰਘ ਬੋਦਲ, ਰਿੱਕੀ ਬੋਦਲ ਤੇ ਹੋਰ ਹਾਜ਼ਰ ਸਨ |