ਹੁਸ਼ਿਆਰਪੁਰ, 5 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਬਜਵਾੜਾ ਵਿਖੇ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਬੱਬੂ ਬਜਵਾੜਾ ਅਤੇ ਹਰਭਜਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵਰਕਰਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਲਾਲੀ ਬਾਜਵਾ ਨੇ ਕਿਹਾ ਕਿ 3 ਅਪ੍ਰੈਲ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਚੱਬੇਵਾਲ ਵਿਖੇ ਪਹੁੰਚਣ 'ਤੇ ਜ਼ਿਲ੍ਹਾ ਜਥੇਬੰਦੀ ਵਲੋਂ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਰੈਲੀ ਸਬੰਧੀ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ 'ਚ ਭਾਰੀ ਉਤਸ਼ਾਹ ਹੈ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਪੱਖੀ ਸੋਚ ਪ੍ਰਤੀ ਸੂਬੇ ਦੇ ਲੋਕ ਜਾਣੂ ਹਨ, ਕਿਉਂਕਿ ਅਕਾਲੀ ਦਲ ਦੀ ਸਰਕਾਰ 'ਚ ਹੀ ਸੂਬੇ ਦਾ ਸਰਬਪੱਖੀ ਵਿਕਾਸ ਹੋਇਆ ਹੈ | ਉਨ੍ਹਾਂ ਕਿਹਾ ਕਿ 3 ਅਪ੍ਰੈਲ ਦੀ ਰੈਲੀ ਇਤਿਹਾਸ ਹੋਵੇਗੀ | ਇਸ ਮੌਕੇ ਪਲਵਿੰਦਰ ਸਿੰਘ ਧਾਲੀਵਾਲ, ਹਰਮਿੰਦਰ ਸਿੰਘ ਨੰਦਨ, ਕੈਪਟਨ ਰਘੁਬੀਰ ਸਿੰਘ ਤੇ ਹਰਜੀਤ ਸਿੰਘ ਆਦਿ ਹਾਜ਼ਰ ਸਨ |