ਦਸੂਹਾ, 5 ਅਪ੍ਰੈਲ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਕਾਲੜਾ ਤੇ ਸੀਨੀਅਰ ਆਗੂ ਦਵਿੰਦਰ ਸਿੰਘ ਕਾਹਲੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੀ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਸ ਦੀ ਸੋਚ ਤੇ ਵਿਕਾਸ ਕਾਰਜ ਜ਼ਮੀਨੀ ਹਕੀਕਤਾਂ ਨਾਲ ਜੁੜੇ ਹੋਏ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਸਹੀ ਤਰਜਮਾਨੀ ਕਰ ਸਕਦਾ ਹੈ ਇਸੇ ਕਰਕੇ ਅਕਾਲੀ ਦਲ ਦੀਆਂ ਰੈਲੀਆਂ ਵਿਚ ਲੋਕਾਂ ਦੀ ਵੱਡੀ ਭੀੜ ਜਮਾ ਹੋਣ ਲੱਗੀ ਹੈ ਜਿਸ ਵਿਚ ਨੌਜਵਾਨ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇੱਕ ਅਜਿਹੀ ਖੇਤਰੀ ਪਾਰਟੀ ਹੈ ਜੋ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਵਿਚ ਆਪਣਾ ਸ਼ਾਨਾਮਤੀ ਇਤਿਹਾਸ ਰੱਖਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿਚ ਹੀ ਸੁਰੱਖਿਅਤ ਰਹਿ ਸਕਦਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਰੈਲੀਆਂ ਵਿਚ ਵੱਡੀ ਭੀੜ ਸਾਬਤ ਕਰ ਰਹੀ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਅੱਗੇ ਆਉਣ ਤੋਂ ਕੋਈ ਵੀ ਨਹੀਂ ਰੋਕ ਸਕਦਾ | ਇਸ ਮੌਕੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |