29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸਰਕਾਰੀ ਕਾਲਜ ਢੋਲਵਾਹਾ 'ਚ ਮੈਡੀਕਲ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 06-04-2026
ਹਰਿਆਣਾ, 5 ਅਪ੍ਰੈਲ (ਹਰਮੇਲ ਸਿੰਘ ਖੱਖ)-ਰਿਆਤ ਬਾਹਰਾ ਇੰਸਟੀਚਿਊਸ਼ਨ, ਸਰਕਾਰੀ ਹਸਪਤਾਲ ਹੁਸ਼ਿਆਰਪੁਰ ਤੇ ਲਿਵਾਸਾ ਦੇ ਡਾਕਟਰਾਂ ਵੱਲੋਂ ਸਰਕਾਰੀ ਕਾਲਜ ਢੋਲਵਾਹਾ ਵਿਖੇ ਪਿ੍ੰ. ਡਾ. ਸਵਿਤਾ ਗੁਪਤਾ ਦੀ ਦੇਖ-ਰੇਖ ਹੇਠ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਡਾਕਟਰਾਂ ਵੱਲੋਂ ਹਿੱਸਾ ਲੈ ਕੇ ਵਿਦਿਆਰਥੀਆਂ, ਸਟਾਫ਼ ਅਤੇ ਆਸ-ਪਾਸ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ | ਇਸ ਮੌਕੇ ਰਿਆਤ ਬਾਹਰਾ ਇੰਸਟੀਚਿਊਸ਼ਨ ਤੋਂ ਡਾ. ਸੁਖਮੀਤ ਕੌਰ ਬੇਦੀ (ਮੈਡੀਕਲ ਅਫ਼ਸਰ ਅਤੇ ਵਿਭਾਗ ਮੁਖੀ) ਅਤੇ ਗੁਰਪ੍ਰੀਤ ਸਿੰਘ ਬੇਦੀ (ਡਾਇਰੈਕਟੋਰੇਟ ਆਫ਼ ਐਡਮਿਸ਼ਨ ਐਂਡ ਮਾਰਕੀਟਿੰਗ) ਨੇ ਇਸ ਮੌਕੇ 'ਤੇ ਵਿਸ਼ੇਸ਼ ਹਾਜ਼ਰੀ ਭਰੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਿਹਤ ਜਾਗਰੂਕਤਾ ਅਤੇ ਸਾਵਧਾਨੀ ਦੀ ਮਹੱਤਤਾ ਬਾਰੇ ਦੱਸਿਆ | ਕੈਂਪ ਦੌਰਾਨ ਡਾ. ਸੁਖਮੀਤ ਕੌਰ ਬੇਦੀ ਵਲੋਂ ਦੰਦਾਂ ਦੀ ਜਾਂਚ ਕੀਤੀ ਗਈ | ਸਿਵਲ ਹਸਪਤਾਲ ਹੁਸ਼ਿਆਰਪੁਰ ਤੋਂ ਆਏ ਡਾ. ਰਣਜੀਤ ਸਿੰਘ ਭਾਰਤੀ ਨੇ ਅੱਖਾਂ ਦੀ ਜਾਂਚ ਕੀਤੀ | ਇਸ ਤੋਂ ਇਲਾਵਾ ਲਿਵਾਸਾ ਹਸਪਤਾਲ ਤੋਂ ਆਏ ਡਾ. ਜਸਕਰਨ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਈ.ਸੀ.ਜੀ, ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ | ਇਹ ਮੈਡੀਕਲ ਕੈਂਪ ਸਭ ਲਈ ਬਹੁਤ ਲਾਭਕਾਰੀ ਸਾਬਤ ਹੋਇਆ | ਕਾਲਜ ਪ੍ਰਸ਼ਾਸਨ ਵਲੋਂ ਸਾਰੇ ਡਾਕਟਰਾਂ ਅਤੇ ਮੈਡੀਕਲ ਟੀਮਾਂ ਦਾ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਮਜ਼ਬੂਤ- ਲੱਖੀ ਅਗਲੀ ਖ਼ਬਰ ਡਾ. ਨਵਪ੍ਰੀਤ ਕੌਰ ਨੇ ਅਹੁਦਾ ਸੰਭਾਲਿਆ
Ad Position 24