29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸੁਖਬੀਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਮਜ਼ਬੂਤ- ਲੱਖੀ

Ad Position 21
No active advertisement
ਅਜੀਤ ਡੈਸਕ 06-04-2026
ਟਾਂਡਾ ਉੜਮੁੜ, 5 ਅਪ੍ਰੈਲ (ਦੀਪਕ ਬਹਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਪੂਰੀ ਤਰ੍ਹਾਂ ਮਜ਼ਬੂਤ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਤੇ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਨੇ ਗੱਲਬਾਤ ਕਰਨ ਸਮੇਂ ਕੀਤਾ | ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ, ਕੁਲਵਿੰਦਰ ਸਿੰਘ ਕਿੰਦਾ, ਮਨਜੋਤ ਸਿੰਘ ਰਿਆੜ ਵੀ ਹਾਜ਼ਰ ਸਨ | ਉਕਤ ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਜਾਬ ਬਚਾਓ ਰੈਲੀਆਂ ਵਿਚ ਹੋ ਰਹੇ ਵੱਡੇ ਇਕੱਠਾਂ ਨੇ ਸਾਬਤ ਕਰ ਦਿੱਤਾ ਹੈ ਕਿ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੇ ਸੁਖਬੀਰ ਸਿੰਘ ਬਾਦਲ ਦੇ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ ਹੋ ਚੁੱਕਾ ਹੈ | ਉਨ੍ਹਾਂ ਹੋਰ ਕਿਹਾ ਕਿ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਪੰਜਾਬ ਵਿਧਾਨ ਸਭਾ ਚੋਣਾਂ ਦੀ ਉਡੀਕ ਬੇਸਬਰੀ ਨਾਲ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਰੇਪੂਰ ਮਹਿਲਾ ਮੰਡਲ ਨੂੰ ਚੈੱਕ ਭੇਟ ਅਗਲੀ ਖ਼ਬਰ ਸਰਕਾਰੀ ਕਾਲਜ ਢੋਲਵਾਹਾ 'ਚ ਮੈਡੀਕਲ ਕੈਂਪ ਲਗਾਇਆ
Ad Position 24