30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸਵ. ਮਦਨ ਲਾਲ ਨੂੰ ਸ਼ਰਧਾਂਜਲੀਆਂ ਭੇਟ

Ad Position 21
No active advertisement
ਅਜੀਤ ਡੈਸਕ 06-04-2026
ਕਾਠਗੜ੍ਹ, 5 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਇਲਾਕਾ ਕਮੇਟੀ ਬਲਾਚੌਰ ਦੇ ਕਨਵੀਨਰ ਸਾਥੀ ਮਦਨ ਲਾਲ (62) ਨੂੰ ਉਨ੍ਹਾਂ ਦੇ ਪਿੰਡ ਨੱਥਾ ਨੰਗਲ ਵਿਖੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਪਰਿਵਾਰ ਵੱਲੋਂ ਰੱਖੇ ਅਖੰਡ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀਆਂ ਭੇਂਟ ਕਰਦਿਆਂ ਸੀ. ਪੀ. ਆਈ (ਐੱਮ. ਐੱਲ.) ਨਿਊ ਡੈਮੋਕਰੇਸੀ ਦੇ ਆਗੂ ਕੁਲਵਿੰਦਰ ਸਿੰਘ ਵੜੈਚ, ਇਫਟੂ ਦੇ ਸੂਬਾ ਸਕੱਤਰ ਅਵਤਾਰ ਸਿੰਘ ਤਾਰੀ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਅਤੇ ਮਾਸਟਰ ਮਹਿੰਦਰ ਪਾਲ ਨੇ ਕਿਹਾ ਕਿ ਮਦਨ ਲਾਲ ਦੇ ਤੁਰ ਜਾਣ ਨਾਲ ਜੱਥੇਬੰਦੀ ਅਤੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ | ਉਹਨਾਂ ਨੇ ਇਲਾਕਾ ਬਲਾਚੌਰ ਵਿੱਚ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ | ਮਦਨ ਲਾਲ ਨੇ ਹਮੇਸ਼ਾਂ ਹੱਕ ਅਤੇ ਸੱਚ ਦਾ ਸਾਥ ਦਿੱਤਾ | ਇਸ ਮੌਕੇ ਇਫਟੂ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਰੱਕੜ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲਾ ਆਗੂ ਕਮਲਜੀਤ ਸਨਾਵਾ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਜੰਡੀ, ਸੁਰਜੀਤ ਸਿੰਘ ਸਰਪੰਚ ਪੈਲੀ,ਅਸ਼ੋਕ ਕੁਲਾਰ,ਪਰਸ਼ੋਤਮ ਲਾਲ,ਬੂਟਾ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣਾ- ਸੰਤੋਸ਼ ਕਟਾਰੀਆ ਅਗਲੀ ਖ਼ਬਰ ਬੁਲਟ ਮੋਟਰਸਾਈਕਲਾਂ ਦੇ ਪਟਾਕਿਆਂ ਕਾਰਨ ਲੋਕ ਪੇ੍ਰਸ਼ਾਨ- ਲਵਇੰਦਰ ਸਿੰਘ
Ad Position 24