30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਮਾਨ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣਾ- ਸੰਤੋਸ਼ ਕਟਾਰੀਆ

Ad Position 21
No active advertisement
ਅਜੀਤ ਡੈਸਕ 06-04-2026
ਬਲਾਚੌਰ, 5 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਹਲਕਾ ਬਲਾਚੌਰ ਦੇ ਸਰਵਪੱਖੀ ਵਿਕਾਸ ਦੀ ਲੜੀ ਨੂੰ ਅੱਗੇ ਤੋਰਦਿਆਂ ਪਿੰਡ ਘਮੌਰ ਵਿਖੇ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਵਲੋਂ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਇਹ ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਗੇ | ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਕਟਾਰੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ 'ਆਮ ਆਦਮੀ ਪਾਰਟੀ' ਦੀ ਸਰਕਾਰ ਆਪਣੇ ਕੀਤੇ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾ ਰਹੀ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਅਜਿਹੇ ਸਟੇਡੀਅਮ ਬਣਨ ਨਾਲ ਪੇਂਡੂ ਖੇਤਰ ਦੇ ਖਿਡਾਰੀ ਕੌਮਾਂਤਰੀ ਪੱਧਰ 'ਤੇ ਨਾਮ ਰੌਸ਼ਨ ਕਰਨਗੇ | ਸਮਾਗਮ ਦੌਰਾਨ ਪਿੰਡ ਵਾਸੀਆਂ ਨੇ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਆਪ ਆਗੂ ਅਸ਼ੋਕ ਕਟਾਰੀਆ ਤੇ ਉਨ੍ਹਾਂ ਦੀ ਟੀਮ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਹਰਸ਼ਦੀਪ ਸਿੰਘ ਜੇ.ਈ. ਪਰਮਿੰਦਰ ਸਿੰਘ, ਕੁਲਵਿੰਦਰ ਸਿੰਘ ਸਰਪੰਚ, ਮਹਿੰਦਰ ਸਿੰਘ, ਗੁਰਚੈਨ ਸਿੰਘ, ਜਸਪਾਲ ਸਿੰਘ, ਸੋਢੀ ਸਿੰਘ, ਮੁੱਲਖ਼ ਸਿੰਘ, ਓਮ ਪ੍ਰਕਾਸ਼, ਹਰਦੀਪ ਸਿੰਘ, ਜਰਨੈਲ ਸਿੰਘ, ਕੁਲਦੀਪ ਸਿੰਘ, ਭਜਨ ਸਿੰਘ, ਪ੍ਰੀਤਮ ਸਿੰਘ, ਕੁਲਵੀਰ ਸਿੰਘ, ਕਾਬਲ ਸਿੰਘ, ਪ੍ਰੇਮ ਚੰਦ, ਸ਼ਮਸ਼ੇਰ ਸਿੰਘ, ਰਵਿੰਦਰ ਸਿੰਘ ਆਦਿ ਸਮੂਹ ਪੰਚ ਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ. ਮਾਨ ਵਲੋਂ ਰਾਜਾ ਸਾਹਿਬ ਸਪੋਰਟਸ ਕਲੱਬ ਨੂੰ 3.60 ਲੱਖ ਰੁਪਏ ਭੇਟ ਅਗਲੀ ਖ਼ਬਰ ਸਵ. ਮਦਨ ਲਾਲ ਨੂੰ ਸ਼ਰਧਾਂਜਲੀਆਂ ਭੇਟ
Ad Position 24