30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਗਰਭਵਤੀ ਔਰਤਾਂ ਦੀ ਅਲਟਰਾ ਸਾਊਾਡ ਸਕੈਨ ਹੋਵੇਗੀ ਮੁਫ਼ਤ

Ad Position 21
No active advertisement
ਅਜੀਤ ਡੈਸਕ 06-04-2026
ਬੰਗਾ, 5 ਅਪ੍ਰੈਲ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੁਣ ਗਰਭਵਤੀ ਔਰਤਾਂ ਦੀ ਅਲਟਰਾਸਾਊਾਡ ਸਕੈਨ ਮੁਫ਼ਤ ਹੋਵੇਗੀ | ਇਹ ਜਾਣਕਾਰੀ ਹਸਪਤਾਲ ਦੇ ਔਰਤਾਂ ਦੀਆਂ ਬਿਮਾਰੀਆਂ ਅਤੇ ਬਾਂਝਪਣ ਦੇ ਮਾਹਿਰ ਡਾ. ਸ਼ਵੇਤਾ ਬਗੜਿਆ ਐੱਮ. ਐੱਸ. (ਗਾਇਨੀ) ਨੇ ਦਿੱਤੀ | ਉਹਨਾਂ ਦੱਸਿਆ ਕਿ ਹਸਤਪਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਜਨਮ ਤੋਂ ਪਹਿਲਾਂ ਅਤੇ ਜਨਮ ਤੋਂ ਬਾਅਦ ਦੀ ਦੇਖਭਾਲ ਲਈ ਤੰਦਰੁਸਤ ਮਾਵਾਂ ਤੇ ਤੰਦਰੁਸਤ ਬੱਚੇ ਮਿਸ਼ਨ ਤਹਿਤ ਗਰਭਵਤੀ ਔਰਤਾਂ ਅਤੇ ਉਹਨਾਂ ਦੇ ਨਵ ਜਨਮੇ ਬੱਚਿਆਂ ਨੂੰ ਜਨਮ ਤੋਂ ਪਹਿਲਾਂ ਤੇ ਜਨਮ ਤੋਂ ਬਾਅਦ ਵਿੱਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਅਹਿਮ ਕਾਰਜ ਕੀਤੇ ਜਾ ਰਹੇ ਹਨ | ਇਸ ਸੇਵਾ ਮਿਸ਼ਨ ਵਿਚ ਹਸਪਤਾਲ ਵਿਖੇ ਗਰਭਵਤੀ ਔਰਤਾਂ ਦੀ ਅਲਟਰਾ ਸਾਊਾਡ ਸਕੈਨ ਮੁਫਤ ਆਰੰਭ ਕੀਤੀ ਹੈ | ਇਹ ਸੇਵਾ ਹਰ ਸੋਮਵਾਰ ਤੋਂ ਸ਼ਨੀਵਾਰ ਤੱਕ ਰੋਜ਼ਾਨਾ ਸਵੇਰ 9 ਵਜੇ ਤੋ ਬਾਅਦ ਦੁਪਹਿਰ 3 ਵਜੇ ਤੱਕ ਉਪਲੱਬਧ ਹੋਵੇਗੀ | ਡਾ. ਸ਼ਵੇਤਾ ਬਗੜਿਆ ਨੇ ਔਰਤਾਂ ਦੇ ਵਿਭਾਗ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਇੱਥੇ ਔਰਤਾਂ ਦੀਆਂ ਹਰ ਤਰ੍ਹਾਂ ਦੀਆਂ ਸਰੀਰਿਕ ਬਿਮਾਰੀਆਂ, ਹਰ ਤਰ੍ਹਾਂ ਦੇ ਜਣੇਪੇ, ਵੱਡੇ ਆਪਰੇਸ਼ਨ, ਦਰਦ ਰਹਿਤ ਡਲਿਵਰੀ, ਬਾਂਝਪਣ (ਇਨਫਰਟੀਲਿਟੀ) ਦਾ ਇਲਾਜ, ਬੱਚੇਦਾਨੀ ਤੇ ਛਾਤੀ ਦੇ ਕੈਂਸਰ ਦਾ ਇਲਾਜ ਹੁੰਦਾ ਹੈ | ਇਸ ਦੇ ਨਾਲ ਹੀ ਗਰਭਵਤੀ ਔਰਤਾਂ ਦੀ ਮਿਆਰੀ ਸਾਂਭ ਸੰਭਾਲ ਹੁੰਦੀ ਹੈ | ਹਸਪਤਾਲ ਵਿਚ ਨਵਜਨਮੇ ਬੱਚਿਆਂ ਦੀ ਦੇਖ ਭਾਲ ਲਈ ਆਧੁਨਿਕ ਮਸ਼ੀਨਾਂ ਉਪਲਬਧ ਹਨ | ਹਸਪਤਾਲ ਵਿਖੇ ਗਰਭਵਤੀ ਔਰਤਾਂ ਲਈ ਵੱਖ-ਵੱਖ ਜ਼ਰੂਰੀ ਟੈਸਟ ਵੀ ਰਿਆਇਤੀ ਦਰਾਂ 'ਤੇ ਹੁੰਦੇ ਹਨ | ਡਾ. ਸ਼ਵੇਤਾ ਬਗੜਿਆ ਨੇ ਕਿਹਾ ਕਿ ਔਰਤਾਂ ਨੂੰ ਤੰਦਰੁਸਤ ਰਹਿਣ ਲਈ ਸਮੇਂ ਸਿਰ ਮਾਹਿਰ ਡਾਕਟਰ ਤੋਂ ਨਿਯਮਿਤ ਤੌਰ 'ਤੇ ਜਾਂਚ ਕਰਵਾਉਣੀ ਚਾਹੀਦੀ ਹੈ | ਇਹ ਜਾਂਚ ਸਿਹਤ ਸਮੱਸਿਆਵਾਂ ਦੀ ਜਾਂਚ ਅਤੇ ਇਲਾਜ ਕਰਨ ਵਿੱਚ ਮਦਦ ਕਰਦੀ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਮੰਦਰ ਸਿੱਧ ਬਾਬਾ ਬਾਲਕ ਤੋਂ ਸਲਾਨਾ ਚਾਲਾ ਸਿੱਧ ਗੁਫਾ ਦੇ ਦਰਸ਼ਨਾਂ ਲਈ ਹੋਇਆ ਰਵਾਨਾ
Ad Position 24