ਦਸੂਹਾ, 6 ਅਪ੍ਰੈਲ (ਭੁੱਲਰ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ. ਐੱਮ. ਐੱਸ. ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ ਚੌਧਰੀ ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਡਾਕਟਰ ਮਾਨਵ ਸੈਣੀ ਨੇ ਬਤੌਰ ਪਿ੍ੰਸੀਪਲ ਚਾਰਜ ਸੰਭਾਲ ਲਿਆ | ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਦੱਸਿਆ ਕਿ ਚੋਣ ਕਮੇਟੀ ਅਤੇ ਕਾਲਜ ਪ੍ਰਬੰਧਨ ਵਲੋਂ ਡਾ. ਮਾਨਵ ਸੈਣੀ ਨੂੰ ਨਿਯੁਕਤੀ ਪੱਤਰ ਭੇਟ ਕੀਤਾ ਗਿਆ | ਇਸ ਮੌਕੇ ਡਾ. ਮਾਨਵ ਸੈਣੀ ਨੇ ਭਾਵੁਕ ਹੋ ਕੇ ਕਿਹਾ ਕਿ ਉਹ ਡਾ. ਸ਼ਬਨਮ ਕੌਰ ਦੇ ਸੁਪਨੇ ਅਤੇ ਟੀਚੇ ਨੂੰ ਅੱਗੇ ਵਧਾਉਣ ਲਈ ਪੂਰੀ ਨਿਸ਼ਠਾ ਤੇ ਇਮਾਨਦਾਰੀ ਨਾਲ ਕੰਮ ਕਰਨਗੇ | ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਕਿਹਾ ਕਿ ਕਾਲਜ ਪ੍ਰਬੰਧਨ ਡਾ. ਮਾਨਵ ਸੈਣੀ ਨੂੰ ਪੂਰਾ ਸਹਿਯੋਗ ਦੇਵੇਗਾ ਅਤੇ ਉਮੀਦ ਜਤਾਈ ਕਿ ਉਹ ਆਪਣੀ ਮਿਹਨਤ ਨਾਲ ਕਾਲਜ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਣਗੇ | ਜ਼ਿਕਰਯੋਗ ਹੈ ਕਿ ਕਾਲਜ ਦੀ ਪਿ੍ੰਸੀਪਲ ਡਾਕਟਰ ਸ਼ਬਨਮ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਜਗ੍ਹਾ 'ਤੇ ਡਾਕਟਰ ਮਾਨਵ ਸੈਣੀ ਪਿ੍ੰਸੀਪਲ ਨਿਯੁਕਤ ਕੀਤੇ ਗਏ ਹਨ | ਇਸ ਮੌਕੇ 'ਤੇ ਸਤੀਸ਼ ਕਾਲੀਆ ਰਿਟਾਇਰਡ ਪਿ੍ੰਸੀਪਲ, ਠਾਕੁਰ ਬਲਦੇਵ ਸਿੰਘ, ਐੱਚ.ਓ.ਡੀ. ਡਾ. ਰਾਜੇਸ਼ ਕੁਮਾਰ, ਅਮਨਪ੍ਰੀਤ ਕੌਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਜਗਰੂਪ ਕੌਰ, ਮਨਜੀਤ, ਅਮਨਪ੍ਰੀਤ ਕੌਰ, ਨਵਨੀਤ ਕੌਰ, ਰਜਨੀ ਬਾਲਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |