03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪ੍ਰਵਾਸੀ ਨੌਜਵਾਨ ਨੇ ਦਰੱਖ਼ਤ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 07-04-2026
ਚੌਲਾਂਗ, 6 ਅਪ੍ਰੈਲ (ਸੁਖਦੇਵ ਸਿੰਘ)-ਇਥੋਂ ਨਜ਼ਦੀਕ ਪੈਂਦੇ ਪਿੰਡ ਜ਼ਹੂਰਾ ਵਿਖੇ ਇਕ ਪ੍ਰਵਾਸੀ ਨੌਜਵਾਨ ਨੇ ਦਰਖ਼ਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸੂਚਨਾ ਮਿਲਣ 'ਤੇ ਏ. ਐਸ. ਆਈ. ਮਨਿੰਦਰ ਕੌਰ ਪੁਲਿਸ ਦੀ ਟੀਮ ਸਮੇਤ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲਿਆ ਹੈ | ਮਿ੍ਤਕ ਦੀ ਪਹਿਚਾਣ ਰਜੇਸ਼ ਥਾਪਾ ਪੁੱਤਰ ਦਿਲ ਬਹਾਦਰ ਥਾਪਾ ਵਾਸੀ ਨੇਪਾਲ ਉਸ ਦੀ ਜੇਬ ਵਿਚੋਂ ਮਿਲੇ ਪਾਸਪੋਰਟ ਤੋਂ ਹੋਈ ਹੈ | ਜੋ ਕਿ ਹਾਲ ਵਾਸੀ ਚੌਲਾਂਗ ਕਿਸੇ ਢਾਬੇ ਤੇ ਕੰਮ ਕਰਦਾ ਸੀ | ਫ਼ਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ | ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ 90 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 1 ਨਾਮਜ਼ਦ ਅਗਲੀ ਖ਼ਬਰ ਗੈਸ ਸਿਲੰਡਰਾਂ ਦੀ ਹੇਰਾਫੇਰੀ ਦੇ ਦੋਸ਼ 'ਚ ਗੁਦਾਮ ਦਾ ਕਰਿੰਦਾ ਕਾਬੂ
Ad Position 24