ਹੁਸ਼ਿਆਰਪੁਰ, 6 ਅਪ੍ਰੈਲ (ਬਲਜਿੰਦਰਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਇਕ ਗੁਪਤ ਸੂਚਨਾ ਤੋਂ ਬਾਅਦ ਪਿੰਡ ਸ਼ੇਰਗੜ੍ਹ 'ਚ ਛਾਪਾ ਮਾਰ ਕੇ ਇਕ ਘਰ 'ਚੋਂ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਵਲੋਂ ਪੁਲਿਸ ਪਾਰਟੀ ਸਮੇਤ ਪਿੰਡ ਸ਼ੇਰਗੜ੍ਹ ਦੇ ਇਕ ਘਰ 'ਚ ਮਾਰੇ ਗਏ ਛਾਪੇ ਦੌਰਾਨ 90 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਥਾਣਾ ਸਦਰ ਬਲਜਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਇਸ ਸਬੰਧੀ ਅਮਿਤ ਸਰਦਾਨਾ ਪੁੱਤਰ ਸੁਭਾਸ਼ ਸਰਦਾਨਾ ਵਾਸੀ ਪਿੰਡ ਸ਼ੇਰਗੜ੍ਹ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਸ਼ਰਾਬ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਹੋਣ ਦੀ ਸੰਭਾਵਨਾ ਹੈ |
ਪੁਲਿਸ ਵਲੋਂ 90 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 1 ਨਾਮਜ਼ਦ
ਅਜੀਤ ਡੈਸਕ
07-04-2026