03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸ਼ਹਿਰ 'ਚ ਚੋਰੀ ਦੀਆਂ ਘਟਨਾਵਾਂ ਦਾ ਵਧਣਾ ਚਿੰਤਾ ਦਾ ਵਿਸ਼ਾ- ਤੀਕਸ਼ਣ ਸੂਦ

Ad Position 21
No active advertisement
ਅਜੀਤ ਡੈਸਕ 07-04-2026

ਹੁਸ਼ਿਆਰਪੁਰ, 6 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਆਗੂ ਤੀਕਸ਼ਣ ਸੂਦ ਨੇ ਕਿਹਾ ਕਿ ਸ਼ਹਿਰ 'ਚ ਰੋਜ਼ਾਨਾ ਦੀ ਚੋਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ ਅਤੇ ਪੁਲਿਸ ਪ੍ਰਸ਼ਾਸਨ ਬੇਖ਼ਬਰ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ | ਪੀ.ਸੀ.ਆਰ. ਦੀ ਗਸ਼ਤ ਨਾ ਹੋਣ ਦੇ ਚੱਲਦਿਆਂ ਚੋਰਾਂ ਦੇ ਹੌਸਲੇ ਹੋਰ ਬੁਲੰਦ ਹੁੰਦੇ ਜਾ ਰਹੇ ਹਨ | ਉਹ ਪ੍ਰਤਾਪ ਜਨਰਲ ਸਟੋਰ ਜਿੱਥੇ ਬੀਤੀ ਰਾਤ ਚੋਰਾਂ ਵਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ ਦੇ ਮਾਲਕ ਆਨੰਦਵੀਰ ਸਿੰਘ ਨਾਲ ਸੰਵੇਦਨਾ ਪ੍ਰਗਟ ਕਰਨ ਗਏ ਸਨ | ਦੁਕਾਨ ਦੇ ਮਾਲਕ ਆਨੰਦਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਦੁਕਾਨਾਂ 'ਚ ਪਹਿਲਾਂ ਵੀ ਚੋਰੀਆਂ ਹੋ ਚੁੱਕੀਆਂ ਹਨ | ਪੁਲਿਸ ਨੂੰ ਰਿਪੋਰਟ ਦਰਜ਼ ਕਰਵਾਉਣ ਦੇ ਬਾਵਜੂਦ ਵੀ ਕੋਈ ਕਰਵਾਈ ਨਹੀਂ ਹੋਈ | ਇਸ ਮੌਕੇ ਤੀਕਸ਼ਣ ਸੂਦ, ਯਸ਼ਪਾਲ ਸ਼ਰਮਾ ਤੇ ਹੋਰਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰਾਂ ਨੂੰ ਕਾਬੂ ਕੀਤਾ ਜਾਵੇ ਅਤੇ ਦੁਕਾਨਦਾਰਾਂ ਦੇ ਨੁਕਸਾਨ ਦੇ ਭਰਵਾਈ ਕਰਵਾਈ ਜਾਵੇ |

Ad Position 22
No active advertisement
ਪਿਛਲੀ ਖ਼ਬਰ ਡਾ. ਰਵਜੋਤ ਦੀ ਅਗਵਾਈ 'ਚ ਬਸਪਾ ਆਗੂ ਘੋਦੀ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ ਅਗਲੀ ਖ਼ਬਰ ਪੁਲਿਸ ਵਲੋਂ 90 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 1 ਨਾਮਜ਼ਦ
Ad Position 24